ਰੂਹਾਨੀ ਪ੍ਰੇਮ ਦੀ ਪ੍ਰਾਪਤੀ ਸਦਕਾ ਮਨੁੱਖ ਆਪਣਾ ਜੀਵਨ ਸਫਲ ਕਰਨ ਦੇ ਸਮਰੱਥ - ਭਾਈ ਮਨਜੀਤ ਸਿੰਘ ਪਠਾਨਕੋਟ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਨੁੱਖ ਦਾ ਸੰਸਾਰ ਵਿਚ ਆਉਣ ਦਾ ਮੁੱਖ ਉਦੇਸ਼ ਹੈ ਕਿ ਉਹ ਪ੍ਰਭੂ ਮਿਲਾਪ ਲਈ ਯਤਨਸ਼ੀਲ ਹੋਵੇ ਉੱਥੇ ਆਪਣਾ ਕਾਰ ਵਿਹਾਰ ਅਤੇ ਜੀਵਨ ਕਿਰਿਆ ਦੇ ਨਾਲ-ਨਾਲ ਹਰ ਵੇਲੇ ਪ੍ਰਭੂ ਮਿਲਾਪ ਲਈ ਤੱਤਪਰ ਰਹੇ ਤਾਂ ਹੀ ਉਹ ਰੂਹਾਨੀ ਪ੍ਰੇਮ ਦਾ ਆਨੰਦ ਮਾਣ ਕੇ ਆਪਣਾ ਜੀਵਨ ਸਫਲ ਕਰ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਨੁੱਖ ਦਾ ਸੰਸਾਰ ਵਿਚ ਆਉਣ ਦਾ ਮੁੱਖ ਉਦੇਸ਼ ਹੈ ਕਿ ਉਹ ਪ੍ਰਭੂ ਮਿਲਾਪ ਲਈ ਯਤਨਸ਼ੀਲ ਹੋਵੇ ਉੱਥੇ ਆਪਣਾ ਕਾਰ ਵਿਹਾਰ ਅਤੇ ਜੀਵਨ ਕਿਰਿਆ ਦੇ ਨਾਲ-ਨਾਲ ਹਰ ਵੇਲੇ ਪ੍ਰਭੂ ਮਿਲਾਪ ਲਈ ਤੱਤਪਰ ਰਹੇ ਤਾਂ ਹੀ ਉਹ ਰੂਹਾਨੀ ਪ੍ਰੇਮ ਦਾ ਆਨੰਦ ਮਾਣ ਕੇ ਆਪਣਾ ਜੀਵਨ ਸਫਲ ਕਰ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਦੌਰਾਨ ਉਨ੍ਹਾਂ ਗੁਰੂ ਸਾਹਿਬਾਂ ਵਲੋ ਉਚਰੀ ਇਲਾਹੀ ਗੁਰਬਾਣੀ ਦੇ ਸ਼ਬਦਾਂ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਪੰਥ ਦੀ ਸਤਿਕਾਰਤ ਸ਼ਖਸੀਅਤ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਸਮੇਤ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਮਨਜੀਤ ਸਿੰਘ ਪਠਾਨਕੋਟ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ‘ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ,, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟ ੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ,, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ , ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।