30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫ਼ੀਸਦੀ ਛੋਟ
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਤੇਜ਼ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਜ਼ੋਨਲ ਕਮਿਸ਼ਨਰਾਂ ਅਤੇ ਸੁਪਰਡੈਂਟਾਂ ਲਈ ਰੋਜ਼ਾਨਾ ਵਸੂਲੀ ਦੇ ਟੀਚੇ ਤੈਅ ਕੀਤੇ ਗਏ।
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਤੇਜ਼ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਜ਼ੋਨਲ ਕਮਿਸ਼ਨਰਾਂ ਅਤੇ ਸੁਪਰਡੈਂਟਾਂ ਲਈ ਰੋਜ਼ਾਨਾ ਵਸੂਲੀ ਦੇ ਟੀਚੇ ਤੈਅ ਕੀਤੇ ਗਏ। ਟੀਚੇ ਪੂਰੇ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਗਈ ਹੈ। ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲਿਆ ਜਾਵੇ। ਬਕਾਇਆ ਟੈਕਸ ਦੀ ਵਸੂਲੀ ਤੇਜ਼ ਕਰਨ ਲਈ ਰੋਜ਼ਾਨਾ ਸਮੀਖਿਆ ਮੀਟਿੰਗਾਂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਵੀਕ ਐਂਡ ’ਤੇ ਵੀ ਖੁੱਲ੍ਹੇ ਰਹਿਣਗੇ ਸੁਵਿਧਾ ਕੇਂਦਰ ਲੋਕਾਂ ਨੂੰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਸਹੂਲਤ ਦੇਣ ਲਈ ਨਗਰ ਨਿਗਮ ਦੇ ਜ਼ੋਨਲ ਸੁਵਿਧਾ ਕੇਂਦਰ 26 ਸਤੰਬਰ ਸ਼ਨੀਵਾਰ ਅਤੇ 27 ਸਤੰਬਰ ਐਤਵਾਰ ਨੂੰ ਵੀ ਆਮ ਕੰਮਕਾਜੀ ਸਮੇਂ ਦੌਰਾਨ ਖੁੱਲ੍ਹੇ ਰਹਿਣਗੇ। ਲੰਬੀਆਂ ਕਤਾਰਾਂ ਤੋਂ ਬਚਣ ਲਈ ਆਨਲਾਈਨ ਭੁਗਤਾਨ ਦੀ ਸਹੂਲਤ ਨਿਗਮ ਨੇ ਲੋਕਾਂ ਨੂੰ ਲੰਮੀਆਂ ਕਤਾਰਾਂ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਆਨਲਾਈਨ ਜਮ੍ਹਾਂ ਕਰਵਾਉਣ ਦੀ ਸਹੂਲਤ ਦੀ ਵਰਤੋ ਕਰਨ ਦੀ ਵੀ ਅਪੀਲ ਕੀਤੀ ਹੈ ਕਿ ਨਿਗਮ ਅਨੁਸਾਰ ਆਨਲਾਈਨ ਮਾਧਿਅਮ ਰਾਹੀਂ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲੈ ਕੇ ਸ਼ਹਿਰ ਵਾਸੀਆਂ ਦੇ ਪੱਲੇ ਪਈ ਨਿਰਾਸ਼ਾ ਪ੍ਰਾਪਰਟੀ ਟੈਕਸ ਦੇ ਬਕਾਏ ਸੰਬੰਧੀ ਰਾਹਤ ਦੀ ਉਮੀਦ ਕਰ ਰਹੇ ਸ਼ਹਿਰ ਵਾਸੀਆਂ ਵਿਚ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲੈ ਕੇ ਨਿਰਾਸ਼ਾ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦੌਰਾਨ ਨਿਗਮ ਵਲੋਂ ਮੌਜੂਦਾ ਵਿੱਤੀ ਸਾਲ ਲਈ 30 ਸਤੰਬਰ ਤੱਕ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਨੂੰ 10 ਫ਼ੀਸਦੀ ਦਾ ਲਾਭ ਦੇਣ ਦੀ ਅਪੀਲ ਕੀਤੀ ਗਈ ਹੈ।