25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਛੱਤ ’ਤੇ ਸੌ ਰਿਹਾ ਨੌਜਵਾਨ ਸ਼ੱਕੀ ਹਾਲਾਤਾ ’ਚ ਗੋਲੀ ਲੱਗਣ ਕਾਰਨ ਜ਼ਖ਼ਮੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿਆਨ ਚੰਦ ਨਗਰ ਵਿਚ ਬੀਤੀ ਰਾਤ ਛੱਤ ਤੇ ਸੌ ਰਹੇ ਨੌਜਵਾਨ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਕਨੱਈਆ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਸਦੀ ਹਾਲਤ ਦੱਸੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿਆਨ ਚੰਦ ਨਗਰ ਵਿਚ ਬੀਤੀ ਰਾਤ ਛੱਤ ਤੇ ਸੌ ਰਹੇ ਨੌਜਵਾਨ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਕਨੱਈਆ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਸਦੀ ਹਾਲਤ ਦੱਸੀ ਜਾ ਰਹੀ ਹੈ । ਕਨਈਆ ਕੁਮਾਰ ਬੀਤੀ ਰਾਤ ਛੱਤ ’ਤੇ ਸੌ ਰਿਹਾ ਸੀ ਕਿ ਇਸ ਦੌਰਾਨ ਇੱਕ ਗੋਲੀ ਉਸਦੇ ਆਕੇ ਲੱਗੀ। ਲਹੂ ਲੁਹਾਨ ਹੋਇਆ ਕਨਈਆ ਉਥੇ ਹੀ ਡਿੱਗ ਪਿਆ। ਰੌਲੇ ਦੀ ਆਵਾਜ਼ ਸੁਣ ਕੇ ਉਸਦੇ ਪਰਿਵਾਰਕ ਮੈਂਬਰ ਛੱਤ ਤੇ ਆਏ ਅਤੇ ਉਨ੍ਹਾਂ ਨੇ ਉਸਨੂੰ ਹਸਪਤਾਲ ਦਾਖਲ ਕਰਾਇਆ। ਕਨਈਆ ਦੇ ਗਰਦਨ ’ਤੇ ਗੋਲੀ ਲੱਗੀ ਹੈ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਹ ਗੋਲੀ ਗਆਂਢ ਵਿਚ ਰਹਿਣ ਵਾਲੇ ਇੱਕ ਨੌਜਵਾਨ ਵਲੋਂ ਚਲਾਈ ਗਈ ਹੈ, ਜਿਸ ਨਾਲ ਕਨਈਆ ਦੀ ਰੰਜਿਸ਼ ਚੱਲ ਰਹੀ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤਾ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਕਿਸਾਨਾਂ ਲਈ ਬਣ ਰਹੀ ਹੈ ਗੰਭੀਰ ਸਮੱਸਿਆ
Ad Position 24