25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ, ਗੌਰਵਮਈ ਇਤਿਹਾਸ ਅਤੇ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ, ਗੌਰਵਮਈ ਇਤਿਹਾਸ ਅਤੇ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜਨ, ਪੰਜਾਬੀ ਨੂੰ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਵਰਤਣ ਅਤੇ ਇਸ ਦੀ ਸੰਭਾਲ ਤੇ ਪ੍ਰਚਾਰ ਵਿਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਮਾਂ ਬੋਲੀ ਦੀ ਸੇਵਾ ਕਰਨ ਦਾ ਸੰਕਲਪ ਵੀ ਲਿਆ। ਸਕੂਲ ਦੇ ਪ੍ਰਿੰਸੀਪਲ ਦਰਸ਼ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਮਾਣ ਮਹਿਸੂਸ ਕਰਨ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਅਗਵਾ ਕਰ ਕੇ ਫਿਰੌਤੀ ਮੰਗਣ ਵਾਲੇ ਪੰਜ ਕਾਬੂ ਅਗਲੀ ਖ਼ਬਰ ‘ ਆਪ’ ਦੇ ਕਾਨੂੰਨੀ ਵਿੰਗ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਵਲੋਂ ਲੁਧਿਆਣਾ ਬਾਰ ਦਾ ਦੌਰਾ ਵਕੀਲਾਂ ਦੀਆਂ ਮੰਗਾਂ ’ਤੇ...
Ad Position 24