25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗਾਦੜਾ ਗੋਤ ਦੇ ਜਠੇਰਿਆਂ ਦਾ ਮੇਲਾ 27 ਨੂੰ - ਸੋਮ ਪ੍ਰਕਾਸ਼

ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਗਾਦੜਾ ਗੋਤ ਜਠੇਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮ ਪ੍ਰਕਾਸ਼ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗਾਦੜਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਅਤੇ ਭੰਡਾਰਾ ਪਿੰਡ ਬੰਗਾ ਨਜ਼ਦੀਕ ਪਿੰਡ ਬਾਲੋਂ ਵਿਖੇ 27 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਗਾਦੜਾ ਪਰਿਵਾਰ ਹੁਮਹੁਮਾ ਕੇ ਪਹੁੰਚਦੇ ਹਨ ਅਤੇ ਜਠੇਰਿਆਂ ਦੀ ਸੇਵਾ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 25-09-2026
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਗਾਦੜਾ ਗੋਤ ਜਠੇਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮ ਪ੍ਰਕਾਸ਼ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗਾਦੜਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਅਤੇ ਭੰਡਾਰਾ ਪਿੰਡ ਬੰਗਾ ਨਜ਼ਦੀਕ ਪਿੰਡ ਬਾਲੋਂ ਵਿਖੇ 27 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਗਾਦੜਾ ਪਰਿਵਾਰ ਹੁਮਹੁਮਾ ਕੇ ਪਹੁੰਚਦੇ ਹਨ ਅਤੇ ਜਠੇਰਿਆਂ ਦੀ ਸੇਵਾ ਕਰਦੇ ਹਨ। ਇਸ ਮੌਕੇ ਦੂਰੋਂ ਨੇੜਿਓਂ ਆਈਆਂ ਸਮੂਹ ਸਾਧ ਸੰਗਤਾਂ ਲਈ ਗੁਰੂ ਦੇ ਲੰਗਰਾਂ ਦਾ ਵੀ ਖ਼ਾਸ ਪ੍ਰਬੰਧ ਕੀਤਾ ਜਾਂਦਾ ਹੈ। ਜਦਕਿ ਮੇਲੇ ਦੌਰਾਨ ਪ੍ਰਬੰਧਕਾਂ ਵਲੋਂ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਸੋਮ ਪ੍ਰਕਾਸ਼ ਨੇ ਕਿਹਾ ਕਿ ਅਜਿਹੇ ਵੱਡ ਵਡੇਰਿਆਂ ਦੇ ਮੇਲੇ ਆਉਣ ਵਾਲੀ ਨਵੀਂ ਪੀੜੀ ਅੰਦਰ ਆਪਣੇ ਜਠੇਰਿਆਂ ਪ੍ਰਤੀ ਸੇਵਾ ਕਰਨ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸੋਹਣ ਲਾਲ ਖ਼ਜ਼ਾਨਚੀ,ਜਗਦੀਸ਼ ਸਿੰਘ ਸੈਕਟਰੀ, ਹਰਮੇਸ਼ ਚੰਦਰ ਅਤੇ ਸੁਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਨੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਸੀਸੂ ਨੇ ਪੁਰਤਗਾਲ ਨਾਲ ਵਪਾਰਕ ਗੱਲਬਾਤ ਰਾਹੀਂ ਲੁਧਿਆਣਾ ਉਦਯੋਗ ਲਈ ਨਵੇਂ ਵਪਾਰਕ ਮੌਕੇ ਖੋਲ੍ਹੇ
Ad Position 24