24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਆਈ ਦਿਵਸ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਆਈ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਅਤੇ ਵਿਸ਼ੇਸ਼ ਤੌਰ ‘ਤੇ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਮੰਗਲ ਮਡਿਆਣੀ ਦੇ ਜੱਥੇ ਵਲੋਂ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਆਈ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਅਤੇ ਵਿਸ਼ੇਸ਼ ਤੌਰ ‘ਤੇ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਮੰਗਲ ਮਡਿਆਣੀ ਦੇ ਜੱਥੇ ਵਲੋਂ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਰਤਨੀ ਜੱਥੇ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ ਆਦਿ ਹਾਜ਼ਰ ਸਨ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਨੂਰਪੁਰ ਬੇਟ ਵਿਖੇ ਬਲਾਕ ਪੱਧਰੀ ਖੇਡਾਂ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਖਾਦ ਡੀਲਰ ਬਣਨ ਲਈ ਪਾਮੇਤੀ ਵਿਚ ਸਰਟੀਫਿਕੇਟ ਕੋਰਸ ਕਰਵਾਇਆ
Ad Position 24