26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿੱਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਉਪਰ ਚਾਨਣਾ ਪਾਉਦਿਆ ਹੋਇਆਂ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਅਜਿਹੀ ਮਹਾਨ ਉਪਦੇਸ਼ਤਾਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖਸੀਅਤ ਨੂੰ ਸਭ ਪਾਸਿਉਂ ਪ੍ਰਫੁੱਲਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ।

Ad Position 21
No active advertisement
ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿੱਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਉਪਰ ਚਾਨਣਾ ਪਾਉਦਿਆ ਹੋਇਆਂ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਅਜਿਹੀ ਮਹਾਨ ਉਪਦੇਸ਼ਤਾਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖਸੀਅਤ ਨੂੰ ਸਭ ਪਾਸਿਉਂ ਪ੍ਰਫੁੱਲਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ। ਇਸੇ ਨਿਸ਼ਚੇ ਵਾਲੀ ਸੋਚ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਸਰਬ ਸਾਂਝੇ ਅਧਿਆਤਮਿਕਤਾ ਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਸਮਾਗਮ ਦੌਰਾਨ ਇਕੱਤਰ ਹੋਇਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਉਣ ਤਾਂ ਹੀ ਸਫਲਾ ਹੋ ਸਕਦਾ ਹੈ। ਜੇਕਰ ਉਨ੍ਹਾਂ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ. ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਅਵਤਾਰ ਸਿੰਘ ਬੀ.ਕੇ, ਸੁਰਜੀਤ ਸਿੰਘ ਮਨਚੰਦਾ, ਦਾਨ ਸਿੰਘ, ਤਜਿੰਦਰਪਾਲ ਸਿੰਘ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਛਪਾਰ ਕਾਨਫ਼ਰੰਸ ਸਿਰਜੇਗੀ ਨਵਾਂ ਇਤਿਹਾਸ , ਪੰਜਾਬ ਪੱਖੀ ਉਸਾਰੂ ਸੋਚ ਵਾਲੇ ਲੋਕ ਵੱਡੀ ਗਿਣਤੀ ’ ਚ ਕਰਨਗੇ ਸ਼ਮੂਲੀਅਤ - ਆਗੂ ਅਗਲੀ ਖ਼ਬਰ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਧੋਖਾਧੜੀ
Ad Position 24