ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਕੀਰਤਨ ਸਮਾਗਮ ਅੱਜ ਤੋਂ
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਪ੍ਰਮੁੱਖ ਹਜ਼ੂਰੀ ਰਾਗੀ ਜੱਥੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ।
ਸ
ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਦੇ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ
26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਪ੍ਰਮੁੱਖ ਹਜ਼ੂਰੀ ਰਾਗੀ ਜੱਥੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿਚ ਵੱਧ ਚੜ ਕੇ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ,ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਅਤੇ ਮਹਿੰਦਰ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਸਮਾਗਮਾਂ ਸਬੰਧੀ ਪੋਸਟਰ ਵੀ ਜਾਰੀ ਕੀਤਾ। ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ , ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਲਕੀਤ ਸਿੰਘ, ਬਲਵੀਰ ਸਿੰਘ, ਤਰਲੋਕ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਝੱਗਰ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।