26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਸ਼ੇ ਨਾਲ ਉਜੜੇ ਘਰਾਂ ਦਾ ਦਰਦ ਸੁਣਨ ਲੁਧਿਆਣਾ ਪੁੱਜੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ‘ਮਾਵਾਂ ਮੰਗਦੀਆਂ ਜਵਾਬ’ ਪ੍ਰੋਗਰਾਮ ’ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਲੁਧਿਆਣਾ, 25 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ। ਨਾਟਕ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸ਼ੁਰੂ ਤੋਂ ਅੰਤ ਤੱਕ ਦਰਸ਼ਕਾਂ ਨੂੰ ਕੀਲੀ ਰੱਖਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੱਧੂ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਪੰਜਾਬ ਰਾਜ ਮਹਿਲਾ ਆਯੋਗ ਦੇ ਮੈਂਬਰ ਅਜਿੰਦਰ ਕੌਰ, ਮੀਡੀਅਮ ਇੰਡਸਟਰੀ ਬੋਰਡ ਤੋਂ ਪਰਮਵੀਰ ਸਿੰਘ, ਪ੍ਰੋਗਰਾਮ ਦੇ ਮੈਨੇਜਰ ਸਨਾਤਨ ਸੇਵਾ ਕਮੇਟੀ ਮਾਲਵਾ ਜ਼ੋਨ ਦੇ ਪ੍ਰਮੁੱਖ ਵਰੁਣ ਮਹਿਤਾ ਅਤੇ ਕਰਨ ਢੰਡ, ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ, ਨਿਧੀ ਗੁਪਤਾ, ਪੁਸ਼ਪਿੰਦਰ ਭਨੋਟ, ਸਵਾਮੀ ਮਨਜਿੰਦਰ ਪੁਰੀ, ਮਹੰਤ ਸ਼ਕਤੀ ਨਾਥ, ਭਗਤ ਸੰਜੀਵ, ਮਨਸੁਖ ਮਹਾਰਾਜ ਅਤੇ ਹੋਰ ਪ੍ਰਮੁੱਖ ਸੰਤ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕੁਲਵੰਤ ਸਿੱਧੂ, ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ‘ਹਮਾਰੇ ਰਾਮ’ ਨਾਟਕ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸਭਿਆਚਾਰਕ ਮੁਹਿੰਮ ਦਾ ਹਿੱਸਾ ਹੈ। ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ, ਏਕਤਾ ਅਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾ ਲ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਇਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ 26 ਸਤੰਬਰ ਨੂੰ ਵੀ ‘ਹਮਾਰੇ ਰਾਮ’ ਨਾਟਕ ਦੇ ਦੋ ਹੋਰ ਸ਼ੋਅ ਕਰਵਾਏ ਜਾਣਗੇ। ਵਿਧਾਇਕਾਂ ਨੇ ਕਿਹਾ ਕਿ ਨਾਟਕ ਦੀ ਖ਼ਾਸੀਅਤ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਅਦਾਕਾਰੀ ਹੈ, ਜਿਸ ਨੇ ਪੇਸ਼ਕਾਰੀ ਨੂੰ ਹੋਰ ਵੀ ਜੀਵੰਤ ਅਤੇ ਆਕਰਸ਼ਕ ਬਣਾਇਆ। ਨਾਟਕ ਦੇ ਪਹਿਲੇ ਦਿਨ ਦਰਸ਼ਕਾਂ ਨੂੰ ਸ਼ੁਰੂਆਤੀ ਦ੍ਰਿਸ਼ ਤੋਂ ਲੈ ਕੇ ਆਖ਼ਰੀ ਦ੍ਰਿਸ਼ ਤੱਕ ਆਪਣੇ ਨਾਲ ਜੋੜੀ ਰੱਖਿਆ। ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਦਰਸ਼ਕਾਂ ਲਈ ਭਾਵਨਾਤਮਕ ਅਤੇ ਅਧਿਆਤਮਕ ਮਾਹੌਲ ਸਿਰਜਿਆ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਵਲੋਂ ਰਾਵਣ ਦੀ ਭੂਮਿਕਾ ਨੂੰ ਬੇਹੱਦ ਦਮਦਾਰ ਅੰਦਾਜ਼ ਵਿਚ ਨਿਭਾਇਆ ਗਿਆ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਤਾਲੀਆਂ ਮਿਲੀਆਂ। ਹਮਾਰੇ ਰਾਮ’ ਨਾਟਕ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਮੇਅਰ ਇੰਦਰਜੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਸੀ . ਟੀ . ਯੂਨੀਵਰਸਿਟੀ ਅਤੇ ਗ੍ਰਾਂਟ ਥਾਰਨਟਨ ਭਾਰਤ ਵਲੋਂ ਏਆਈ - ਐਮਐਲ ਲਈ ਰਣਨੀਤਕ ਸਾਂਝੇਦਾਰੀ
Ad Position 24