25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹਿਰ ਦੇ ਵੱਖ - ਵੱਖ ਇਲਾਕਿਆਂ ’ ਚ ਨਸ਼ਾ ਕਰਦੇ ਵਿਅਕਤੀ ਕਾਬੂ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਵਿਖੇ ਤੈਨਾਤ ਏ.

Ad Position 21
No active advertisement
ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਵਿਖੇ ਤੈਨਾਤ ਏ.ਐਸ.ਆਈ. ਹਰਭੋਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਲਤ ਕਾਲੋਨੀ ’ ਚ ਖ਼ਾਲੀ ਥਾਂ ’ਤੇ ਬੈਠ ਕੇ ਨਸ਼ਾ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਮੁਲਜ਼ਮਾਂ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਅਤੇ ਮਨੀਸ਼ ਕੁਮਾਰ ਉਰਫ਼ ਸੋਨੂੰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਐਕਟਿਵਾ ਵੀ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 3 ਵਿਖੇ ਤੈਨਾਤ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਹਰਚਰਨ ਨਗਰ ਨੇੜੇ ਖ਼ਾਲੀ ਪਲਾਟ ਵਿਚ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਗੌਤਮ ਵਜੋਂ ਹੋਈ ਹੈ। ਤੀਜੇ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੀ.ਐਸ.ਡਾ. ਗਰਾਊਂਡ ਨੇੜੇ ਰੇਲਵੇ ਲਾਈਨ ਵਿਕਾਸ ਨਗਰ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਸਾਹਿਤ ਬਾਬਮ ਉਰਫ਼ ਪੇਂਟਰ ਵਜੋਂ ਹੋਈ ਹੈ। ਚੌਥੇ ਮਾਮਲੇ ਵਿਚ ਥਾਣਾ ਡਾਬਾ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਖ਼ਾਲੀ ਪਲਾਟ ਨੇੜੇ ਕੂੜਾ ਡੰਪ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਉਰਫ਼ ਸੱਗੂ ਵਜੋਂ ਹੋਈ ਹੈ। ਪੰਜਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਵਿਖੇ ਤੈਨਾਤ ਸਹਾਇਕ ਥਾਣੇਦਾਰ ਦਵਿੰਦਰ ਪਾਸੀ ਨੇ ਦੱਸਿਆ ਕਿ ਰੋਜ਼ ਗਾਰਡਨ ਵਿਖੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਉਰਫ਼ ਮਨੀ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਵਰਗਲਾਈਆਂ ਅਗਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਕਰਨ ਫੈਲੀ ਦਹਿਸ਼ਤ
Ad Position 24