25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਲੋ ਡਾ. ਪਰਮਿੰਦਰ ਸਿੰਘ ਗਰੋਵਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਲੋ ਡਾ. ਪਰਮਿੰਦਰ ਸਿੰਘ ਗਰੋਵਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਡਾ. ਗਰੋਵਰ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਮੂੰਹ ਦੀ ਸਫ਼ਾਈ ਤੇ ਦੰਦਾਂ ਦੀ ਸਹੀ ਦੇਖਭਾਲ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕੀਤੇ ਅਤੇ ਦੰਦਾਂ ਤੇ ਮਸੂੜ੍ਹਿਆਂ ਨੂੰ ਸਿਹਤਮੰਦ ਰੱਖਣ ਬਾਰੇ ਕੀਮਤੀ ਸੇਧ ਹਾਸਲ ਕੀਤੀ। ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਦੰਦਾਂ ਦੀ ਸਿਹਤ ਬਾਰੇ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਅਤੇ ਸੇਧ ਦੇਣ ਲਈ ਡਾ. ਗਰੋਵਰ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮੁੱਚੀ ਸਿਹਤ ਲਈ ਦੰਦਾਂ ਦੀ ਨਿਯਮਤ ਜਾਂਚ ਅਤੇ ਮੂੰਹ ਦੀ ਸਫ਼ਾਈ ਦੀਆਂ ਚੰਗੀਆਂ ਆਦਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ’ਚ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲੱਖਾਂ ਰੁਪਏ ਦੇ ਗਾਰਮੈਂਟਸ ਪੀਸ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਸਟੋਰ ਮੈਨੇਜਰ ਖ਼ਿਲਾਫ਼ ਕੇਸ ਦਰਜ
Ad Position 24