‘ ਆਪ ’ ਸਰਕਾਰ ਵਲੋਂ ਕਰਵਾਏ ਜਾ ਰਹੇ ‘ ਜਸ਼ਨ - ਏ - ਇਨਕਲਾਬ ’ ਸਮਾਗਮ ਨੂੰ ਲੈ ਕੇ ਲੋਕਾਂ ’ ਚ ਭਾਰੀ ਉਤਸ਼ਾਹ - ਐਮ . ਪੀ . ਜਵੱਦੀ
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਸਿੰਘ ਐਮ.
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 28 ਸਤੰਬਰ, ਦਿਨ ਸੋਮਵਾਰ ਨੂੰ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਪੰਜਾਬ ਦੇ ਪ੍ਰਸਿੱਧ ਗਾਇਕ ਕਲਾਕਾਰ ਹਿੱਸਾ ਲੈਣਗੇ, ਜਿਨ੍ਹਾਂ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ, ਕੁਲਵਿੰਦਰ ਬਿੱਲਾ, ਬਸੰਤ ਕੌਰ, ਪਰੀ ਪੰਧੇਰ ਸਮੇਤ ਅਨੇਕਾਂ ਕਲਾਕਾਰ ਸਮਾਗਮ ‘ਚ ਸ਼ਾਮਿਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਐਮ.ਪੀ. ਜਵੱਦੀ ਨੇ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਵਿਚ ਪੰਜਾਬੀ ਸਭਿਆਚਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੀ.ਏ.ਯੂ. ਵਿਖੇ ਕਰਵਾਏ ‘ਹਮਾਰੇ ਰਾਮ’ ਨਾਟਕ ਨੂੰ ਦੇਖਣ ਲਈ ਲੋਕਾਂ ਦਾ ਉਮੜਿਆ ਭਾਰੀ ਜਨ ਸੈਲਾਬ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ‘ਹਮਾਰੇ ਰਾਮ’ ਨਾਟਕ ਦੇਖਣ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਆਨਲਾਈਨ ਟਿਕਟਾਂ ਬੁੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦਾ ਭਾਰੀ ਗਿਣਤੀ ‘ਚ ਲੋਕਾਂ ਵਲੋਂ ਲਾਹਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਵਿਚ ਧਾਰਮਿਕ ਆਸਥਾ ਵਧਦੀ ਹੈ, ਉਥੇ ਹੀ ਉਹ ਆਪਣੇ ਦੇਵੀ-ਦੇਵਤਿਆਂ ਦੇ ਦਰਸ਼ਨ ਵੀ ਕਰ ਰਹੇ ਹਨ।