ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ.
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਵਿਨਾਸ਼ ਕੁਮਾਰ ਵਾਸੀ ਬਾਬਾ ਸ਼੍ਰੀ ਚੰਦ ਕਾਲੋਨੀ, ਪਯੂਸ਼ ਉਰਫ ਕੱਲੂ ਵਾਸੀ ਸਰਪੰਚ ਕਾਲੋਨੀ, ਅਨਮੋਲ ਵਾਸੀ ਸਰਪੰਚ ਕਾਲੋਨੀ ਸ਼ਾਮਿਲ ਹਨ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 20 ਮੋਬਾਈਲ, 8 ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਤੋਂ ਇਲਾਵਾ ਚੋਰੀ ਦੀਆਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਵਲੋਂ ਇਹਨਾਂ ਸਾਰਿਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਵੀ ਕਾਰਵਾਈ ਕੀਤੀ ਜਾਵੇਗੀ।