ਯੂ.ਸੀ.ਪੀ.ਐਮ.ਏ. ਦੀ ਸਾਲਾਨਾ ਮੀਟਿੰਗ ‘ਚ ਪਦਮ ਸ੍ਰੀ ਓਂਕਾਰ ਸਿੰਘ ਪਾਹਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ
ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਯੂ. ਸੀ.
ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਯੂ.ਸੀ.ਪੀ.ਐਮ.ਏ. ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਹਰਸਿਮਰਨਜੀਤ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪਦਸ ਸ਼੍ਰੀ ਓਂਕਾਰ ਸਿੰਘ ਪਾਹਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ ਫੁੱਲਾਂ ਦਾ ਬੁੱਕਾ ਦੇ ਕੇ ਪਦਮ ਸੀ੍ ਓਂਕਾਰ ਸਿੰਘ ਪਾਹਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਪ੍ਰਮੁੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਨੇ ਜਿੱਥੇ ਮੁੱਖ ਮਹਿਮਾਨ ਪਦਮ ਸ਼੍ਰੀ ਓਂਕਾਰ ਸਿੰਘ ਪਾਹਵਾ ਨੂੰ ਜੀ ਆਇਆ ਆਖਿਆ ਉਥੇ ਹੀ ਉਨ੍ਹਾਂ ਮੀਟਿੰਗ ਵਿਚ ਸ਼ਾਮਲ ਉਦਯੋਗਪਤੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਾਲਾਨਾ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਉਦਯੋਗਪਤੀਆਂ ਤੋਂ ਇਲਾਵਾ ਐਸੋਸੀਏਸ਼ਨਾਂ ਦੇ ਮੈਂਬਰਾਂ ਮੌਜੂਦ ਸਨ।