27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੇ ਆਏ ਹਾਂ ਅਤੇ ਉਠਾਉਂਦੇ ਰਹਾਂਗੇ - ਬੈਂਸ

ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 32 ਵਿਚ ਕਾਂਗਰਸ ਪਾਰਟੀ ਦੇ ਸਰਗਰਮ ਆਗੂਆਂ, ਵਰਕਰਾਂ ਅਤੇ ਸਥਾਨਕ ਨਿਵਾਸੀਆਂ ਦਾ ਇਕ ਭਰਵਾਂ ਅਤੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 32 ਵਿਚ ਕਾਂਗਰਸ ਪਾਰਟੀ ਦੇ ਸਰਗਰਮ ਆਗੂਆਂ, ਵਰਕਰਾਂ ਅਤੇ ਸਥਾਨਕ ਨਿਵਾਸੀਆਂ ਦਾ ਇਕ ਭਰਵਾਂ ਅਤੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਵਿਸ਼ਾਲ ਇਕੱਠ ਦੌਰਾਨ ਮੌਜੂਦਾ ‘ਆਮ ਆਦਮੀ ਪਾਰਟੀ’ ਦੀ ਸਰਕਾਰ ਦੀਆਂ ਨਾਕਾਮੀਆਂ, ਧੱਕੇਸ਼ਾਹੀਆਂ ਅਤੇ ਸਥਾਨਕ ਪ੍ਰਸ਼ਾਸਨ ਦੇ ਰਵੱਈਏ ਖ਼ਿਲਾਫ਼ ਲੋਕਾਂ ਦੇ ਭਾਰੀ ਰੋਸ ਦਾ ਪ੍ਰਗਟਾਵਾ ਦੇਖਣ ਨੂੰ ਮਿਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਦੇ ਨੁਮਾਇੰਦੇ ਅਫ਼ਸਰਸ਼ਾਹੀ ਨਾਲ ਮਿਲ ਕੇ ਸ਼ਰੇਆਮ ਲੁੱਟ-ਖਸੁੱਟ ਕਰ ਰਹੇ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਪ੍ਰਸ਼ਾਸਨਿਕ ਅਣਦੇਖੀ ਕਾਰਨ ਆਮ ਜਨਤਾ ਅੱਜ ਬੇਹੱਦ ਤੰਗ-ਪ੍ਰੇਸ਼ਾਨ ਹੈ। ਮੌਜੂਦਾ ਸਰਕਾਰ ਦੇ ਨੁਮਾਇੰਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਅਫ਼ਸਰਸ਼ਾਹੀ ਨਾਲ ਮਿਲ ਕੇ ਆਪਣੀਆਂ ਜੇਬਾਂ ਭਰਨ ਵਿਚ ਲੱਗੇ ਹੋਏ ਹਨ। ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਅਤੇ ਲੁੱਟ ਖ਼ਿਲਾਫ਼ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਸਰਕਾਰ ਤੋਂ ਤੰਗ ਆ ਚੁੱਕੇ ਲੋਕਾਂ ਦੀ ਮਜ਼ਬੂਤ ਆਵਾਜ਼ ਬਣਨ ਦਾ ਸੰਕਲਪ ਲੈਂਦੇ ਹੋਏ ਭ੍ਰਿਸ਼ਟ ਅਫ਼ਸਰਸ਼ਾਹੀ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਪਾਈ-ਪਾਈ ਦਾ ਹਿਸਾਬ ਲਵਾਂਗੇ। ਹਲਕਾ ਦੱਖਣੀ ਦੇ ਵਾਰਡ ਨੰਬਰ 32 ਦੇ ਨਿਵਾਸੀਆਂ ਨਾਲ ਕੋਈ ਵੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਸੀਂ ਹਰ ਮੋੜ ‘ਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮੈਦਾਨ ਵਿਚ ਖੜ੍ਹੇ ਹਾਂ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੂੰ ਇੱਕਜੁੱਟ ਕਰਨ ਲਈ ਬਲਜੀਤ ਸਿੰਘ ਗਿਆਸਪੁਰਾ ਬਲਾਕ ਪ੍ਰਧਾਨ, ਦਵਿੰਦਰ ਸਿੰਘ ਬਾਂਸਲ ਬਲਾਕ ਪ੍ਰਧਾਨ, ਸਹਿਦੇਵ ਕੁਮਾਰ ਅਤੇ ਹੋਰ ਆਗੂਆਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ। ਕਾਂਗਰਸ ਆਗੂਆਂ ਨੇ ਸਪਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ‘ਆਪ’ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਲ ਪ੍ਰਧਾਨ ਹਰਨਾਮਪੁਰਾ ਦੀ ਅਗਵਾਈ ਹੇਠ ਛਪਾਰ ਰੈਲੀ ਲਈ ਜਥਾ ਰਵਾਨਾ ਅਗਲੀ ਖ਼ਬਰ ਲੁੱਟਾਂ - ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਕਾਬੂ
Ad Position 24