ਵਿਧਾਇਕਾ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ
ਡਾਬਾ/ਲੁਹਾਰਾ, 26 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਕਰੀਬ 10 ਸਾਲਾਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਡਾਬਾ/ਲੁਹਾਰਾ, 26 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਕਰੀਬ 10 ਸਾਲਾਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਹ ਮੁੱਖ ਸੜਕ ਆਰ.ਐਮ.ਸੀ. ਨਾਲ ਤਿਆਰ ਕੀਤੀ ਜਾਵੇਗੀ, ਜਿਸ ਨਾਲ ਸੜਕ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਲਈ ਆਵਾਜਾਈ ਦੀ ਸੁਵਿਧਾ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।