ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਪੋਸਟਰ ਜਾਰੀ
ਢੰਡਾਰੀ ਕਲਾਂ/ਲੁਧਿਆਣਾ, 26 ਸਤੰਬਰ (ਜਸਵੀਰ ਸਿੰਘ ਬੰਗਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 25 ਅਕਤੂਬਰ ਨੂੰ ਗੁਰਦੁਆਰਾ ਸਿੱਧਸਰ ਸਾਹਿਬ ਢੰਡਾਰੀ ਖ਼ੁਰਦ ਤੋਂ ਖੁਰਾਲਗੜ੍ਹ ਸਾਹਿਬ ਲਈ ਸਜਾਇਆ ਜਾਵੇਗਾ। ਇਸ ਸਬੰਧੀ ਡੇਰਾ ਸੰਤ ਬਾਬਾ ਬੱਗਾ ਸਿੰਘ, ਗੁਰਦੁਆਰਾ ਸੰਤਪੁਰਾ ਸਾਹਿਬ ਜੋਧੇਵਾਲ ਬਸਤੀ ਦੇ ਸੰਤ ਬਾਬਾ ਬਲਦੇਵ ਸਿੰਘ, ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਵਾਲਿਆਂ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਪਿੰਡ ਢੰਡਾਰੀ ਕਲਾਂ ਅਤੇ ਗੁਰਦੁਆਰਾ ਸਿੱਧਸਰ ਸਾਹਿਬ ਪਿੰਡ ਢੰਡਾਰੀ ਖ਼ੁਰਦ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਵਿਚਾਰ-ਵਟਾਂਦਰਾ ਕੀਤਾ ਗਿਆ।
ਢੰਡਾਰੀ ਕਲਾਂ/ਲੁਧਿਆਣਾ, 26 ਸਤੰਬਰ (ਜਸਵੀਰ ਸਿੰਘ ਬੰਗਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 25 ਅਕਤੂਬਰ ਨੂੰ ਗੁਰਦੁਆਰਾ ਸਿੱਧਸਰ ਸਾਹਿਬ ਢੰਡਾਰੀ ਖ਼ੁਰਦ ਤੋਂ ਖੁਰਾਲਗੜ੍ਹ ਸਾਹਿਬ ਲਈ ਸਜਾਇਆ ਜਾਵੇਗਾ। ਇਸ ਸਬੰਧੀ ਡੇਰਾ ਸੰਤ ਬਾਬਾ ਬੱਗਾ ਸਿੰਘ, ਗੁਰਦੁਆਰਾ ਸੰਤਪੁਰਾ ਸਾਹਿਬ ਜੋਧੇਵਾਲ ਬਸਤੀ ਦੇ ਸੰਤ ਬਾਬਾ ਬਲਦੇਵ ਸਿੰਘ, ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਵਾਲਿਆਂ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਪਿੰਡ ਢੰਡਾਰੀ ਕਲਾਂ ਅਤੇ ਗੁਰਦੁਆਰਾ ਸਿੱਧਸਰ ਸਾਹਿਬ ਪਿੰਡ ਢੰਡਾਰੀ ਖ਼ੁਰਦ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ 25 ਅਕਤੂਬਰ ਨੂੰ ਸਵੇਰੇ 7.00 ਵਜੇ ਗੁਰਦੁਆਰਾ ਸਿੱਧਸਰ ਸਾਹਿਬ ਢੰਡਾਰੀ ਖ਼ੁਰਦ ਤੋਂ ਆਰੰਭ ਹੋਵੇਗਾ ਅਤੇ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਤ ਬਾਬਾ ਬਲਦੇਵ ਸਿੰਘ ਅਤੇ ਬਾਬਾ ਹਰਮੇਸ਼ ਸਿੰਘ ਵੱਲੋਂ ਨਗਰ ਕੀਰਤਨ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਲੇਬੀਆਂ, ਮਾਲ ਪੂੜੇ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਜਾਂਦੇ ਹਨ। ਇਸ ਮੌਕੇ ਐਡਵੋਕੇਟ ਰਾਮ ਸਿੰਘ, ਗੁਰਮੀਤ ਸਿੰਘ ਬੀ.ਐਸ.ਐਨ.ਐਲ., ਮਲਕੀਤ ਸਿੰਘ ਗੋਗੀ, ਗੁਰਮੀਤ ਸਿੰਘ, ਕੁਲਵੰਤ ਸਿੰਘ ਕਾਂਸ਼ੀ, ਚਮਕੌਰ ਸਿੰਘ, ਡਾ. ਜਰਨੈਲ ਸਿੰਘ, ਗੁਰਮੀਤ ਸਿੰਘ ਰਿੱਕੀ, ਸੁਮਨਪ੍ਰੀਤ ਸਿੰਘ ਸੰਨੀ ਆਦਿ ਹਾਜ਼ਰ ਸਨ।