ਸਮਾਰਟ ਸਕੂਲ ਮੋਤੀ ਨਗਰ ਵਿਖੇ ਨਵਚੇਤਨਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਮਾਰਟ ਸਕੂਲ ਮੋਤੀ ਨਗਰ, ਸੈਕਟਰ-39 ਵਿਖੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਨਵਚੇਤਨਾ ਹੀਲਿੰਗ ਹੈਂਡਜ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਲਈ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਮੁਫ਼ਤ ਅੱਖਾਂ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਡਾ.
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਮਾਰਟ ਸਕੂਲ ਮੋਤੀ ਨਗਰ, ਸੈਕਟਰ-39 ਵਿਖੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਨਵਚੇਤਨਾ ਹੀਲਿੰਗ ਹੈਂਡਜ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਲਈ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਮੁਫ਼ਤ ਅੱਖਾਂ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਗੁਰਵਿੰਦਰ ਕੌਰ ਦੇ ਸਹਿਯੋਗ ਨਾਲ ਡੀ.ਐਮ.ਸੀ. ਦੇ ਅੱਖਾਂ ਦੇ ਵਿਭਾਗ ਦੇ ਪ੍ਰੋਫੈਸਰ ਅਤੇ ਹੈੱਡ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਵਿਚ ਡਾ. ਅਨਮੋਲ ਅਤੇ ਉਨ੍ਹਾਂ ਦੇ ਪੈਰਾ-ਮੈਡੀਕਲ ਸਟਾਫ਼ ਵਲੋਂ 500 ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਡਾ. ਅਨਮੋਲ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅੱਖਾਂ ਦੀ ਸੰਭਾਲ, ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ, ਆਊਟਡੋਰ ਖੇਡਾਂ ਦੀ ਮਹੱਤਤਾ ਅਤੇ ਮੋਬਾਈਲ ਫ਼ੋਨ ਦੀ ਘੱਟ ਤੋਂ ਘੱਟ ਵਰਤੋਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਣਾ ਸਕੂਲ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਅੱਜ ਇਹ ਵਿਸ਼ੇਸ਼ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਨੂੰ ਨਜ਼ਰ ਸਬੰਧੀ ਇਲਾਜ ਜਾਂ ਦਵਾਈਆਂ ਦੀ ਲੋੜ ਪਾਈ ਗਈ ਹੈ, ਉਨ੍ਹਾਂ ਨੂੰ ਨਵਚੇਤਨਾ ਹੀਲਿੰਗ ਹੈਂਡਜ਼ ਵਲੋਂ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਸੇਖੋਂ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ, ਕਿਉਂਕਿ ਇਸ ਨਾਲ ਅੱਖਾਂ ਦੀਆਂ ਸਮੱਸਿਆਵਾਂ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਪਛਾਣ ਕੇ ਇਲਾਜ ਕੀਤਾ ਜਾ ਸਕੇਗਾ ਤਾਂ ਜੋ ਭਵਿੱਖ ਵਿਚ ਵਿਦਿਆਰਥੀਆਂ ਦੀਆਂ ਅੱਖਾਂ ਨੂੰ ਕੋਈ ਨੁਕਸਾਨ ਨਾ ਹੋਵੇ। ਅੰਤ ਵਿਚ ਸਮੂਹ ਸਟਾਫ਼ ਵਲੋਂ ਡਾ. ਅਨਮੋਲ ਅਤੇ ਪੈਰਾ-ਮੈਡੀਕਲ ਸਟਾਫ਼ ਦਾ ਧੰਨਵਾਦ ਕੀਤਾ।