26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੇਲਾ ਛਪਾਰ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਹਲਕਾ ਇੰਚਾਰਜ ਸਿਮਕ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲਾ ਰਵਾਨਾ

ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਵਿਖੇ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਲਈ ਅੱਜ ਹਲਕਾ ਗਿੱਲ ਤੋਂ ਪਾਰਟੀ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਕਾਰਾਂ, ਬੱਸਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਛਪਾਰ ਲਈ ਰਵਾਨਾ ਹੋਇਆ। ਕਸਬਾ ਡੇਹਲੋਂ ਦੀ ਦਾਣਾ ਮੰਡੀ ਤੋਂ ਮੇਲਾ ਛਪਾਰ ਲਈ ਰਵਾਨਾ ਹੋਣ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਕਾਫ਼ਲੇ ਦੇ ਰੂਪ ਵਿਚ ਮੇਲਾ ਛਪਾਰ ਦੀ ਕਾਨਫ਼ਰੰਸ ਲਈ ਪਹੁੰਚਣਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੇ ਜੋਸ਼ ਦਾ ਪ੍ਰਗਟਾਵਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਵਿਖੇ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਲਈ ਅੱਜ ਹਲਕਾ ਗਿੱਲ ਤੋਂ ਪਾਰਟੀ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਕਾਰਾਂ, ਬੱਸਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਛਪਾਰ ਲਈ ਰਵਾਨਾ ਹੋਇਆ। ਕਸਬਾ ਡੇਹਲੋਂ ਦੀ ਦਾਣਾ ਮੰਡੀ ਤੋਂ ਮੇਲਾ ਛਪਾਰ ਲਈ ਰਵਾਨਾ ਹੋਣ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਕਾਫ਼ਲੇ ਦੇ ਰੂਪ ਵਿਚ ਮੇਲਾ ਛਪਾਰ ਦੀ ਕਾਨਫ਼ਰੰਸ ਲਈ ਪਹੁੰਚਣਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੇ ਜੋਸ਼ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਲੰਮੇ ਸਮੇਂ ਤੋਂ ਆਪਣੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਉਪ ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਘਨੱਈਆ ਸਿੰਘ ਲਹਿਰਾ, ਬੀਬੀ ਗੁਰਦੀਪ ਕੌਰ, ਅਰਸ਼ ਮਾਣਕਵਾਲ, ਸਾਬਕਾ ਸਰਪੰਚ ਗਿਆਨ ਸਿੰਘ ਕਿਲ੍ਹਾ ਰਾਏਪੁਰ, ਨਗਿੰਦਰ ਸਿੰਘ ਬਿੱਟੂ, ਗੁਰਦੀਪ ਸਿੰਘ ਰਾਜੂ, ਤਜਿੰਦਰ ਸਿੰਘ ਢੋਡੇ, ਜਸਵੀਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਬਿੱਟੀ ਬੂਲ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਪ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ ਤੋਚੀ, ਜਸਵੀਰ ਸਿੰਘ ਜੱਸਾ, ਰਾਮਪਾਲ ਸਿੰਘ, ਸਾਧੂ ਸਿੰਘ, ਰਣਜੀਤ ਸਿੰਘ, ਗੋਬਿੰਦ ਸਿੰਘ, ਦਵਿੰਦਰ ਸਿੰਘ, ਗੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਿਹਰ ਸਿੰਘ, ਸੁਰਿੰਦਰ ਸਿੰਘ, ਹਰਪਾਲ ਸਿੰਘ ਪੀਪੀ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ, ਮੇਜਰ ਸਿੰਘ ਬਲਾਕ ਸੰਮਤੀ ਮੈਂਬਰ, ਧਰਵਿੰਦਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨੋਹਰ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਨਿਰਭੈ ਸਿੰਘ, ਬਚਨ ਸਿੰਘ, ਬੰਤ ਸਿੰਘ, ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾਂ, ਇਕਬਾਲ ਸਿੰਘ, ਮਿਹਰ ਸਿੰਘ ਭਗਵਾਨਪੁਰਾ, ਦਵਿੰਦਰ ਸਿੰਘ ਸਰਪੰਚ, ਅਵਤਾਰ ਸਿੰਘ ਸੰਕਰ, ਜਗਜੀਤ ਸਿੰਘ ਸ਼ੰਕਰ, ਕੇਸਰ ਸਿੰਘ ਮਹਿਮੀ, ਪ੍ਰਦੀਪ ਸਿੰਘ, ਬੂਟਾ ਸਿੰਘ ਖ਼ਾਨਪੁਰ, ਜਤਿੰਦਰ ਨੰਗਲ, ਰਜਿੰਦਰ ਸਿੰਘ ਨੰਗਲ, ਅਮਰੀਕ ਸਿੰਘ ਖੱਟੜਾ, ਜਸਵਿੰਦਰ ਸਿੰਘ ਖੇੜਾ, ਕਰਮਜੀਤ ਸਿੰਘ ਖੇੜਾ ਅਤੇ ਸੋਨੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਸਰਪੰਚ, ਪੰਚ, ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ। ਸਿਮਕ ਵਲੋਂ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਮੇਲਾ ਛਪਾਰ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਸ਼ਮੂਲੀ ਅਤ ਕਰਨ ਵਾਲੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਦੇ ਲੋਕਾਂ ਨੇ ਦਰਸਾ ਦਿੱਤਾ ਹੈ ਕਿ ਉਹ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗਰਾਂ ਖੜੇ ਹਨ, ਜਿਸ ਲਈ ਉਨ੍ਹਾਂ ਦਾ ਹਮੇਸ਼ਾ ਰਿਣੀ ਰਹਾਂਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 92 ’ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਅੱਜ ਯਾਦੂ, ਸੌਂਦ ਤੇ ਕੋਟਲੀ ਤਿੰਨੇ ਕਰਵਾਉਣਗੇ ਲਾਈਵ ਡੋਪ ਟੈਸਟ, ਸਿਆਸੀ ਪਾਰਾ ਚੜ੍ਹਿਆ ਅਸਮਾਨ ’ਤੇ ਮੰਤਰੀ ਸੌਂਦ ਨੇ ਬਹਿ...
Ad Position 24