26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 92 ’ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 92 ਅਧੀਨ ਪੈਂਦੇ ਬਿਸ਼ਨ ਇਨਕਲੇਵ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 92 ਅਧੀਨ ਪੈਂਦੇ ਬਿਸ਼ਨ ਇਨਕਲੇਵ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੌਂਸਲਰ ਬਿੱਟੂ ਭਾਰਦਵਾਜ, ਬਲਾਕ ਪ੍ਰਧਾਨ ਸ਼ਸ਼ੀ ਸ਼ਰਮਾ, ਮਹਿਲਾ ਵਿੰਗ ਇੰਚਾਰਜ ਪੂਨਮ ਅਰੋੜਾ, ਵਰਿੰਦਰ ਚੋਪੜਾ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ ਕਿਉਂਕਿ ਸਾਲ 2022 ਵਿਚ ਹਲਕਾ ਉਤਰੀ ਦੇ ਵਸਨੀਕਾਂ ਨੇ ਉਨ੍ਹਾਂ ‘ਤੇ ਵਿਸ਼ਵਾਸ ਕਰਕੇ ਸੇਵਾ ਕਰਨਾ ਦਾ ਮੌਕਾ ਦਿੱਤਾ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅਣਥੱਕ ਮਿਹਨਤ ਨਾਲ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਲੋਕਾਂ ਦੀਆਂ ਆਸਾਂ ’ਤੇ ਪੂਰਾ ਉਤਰੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਮੇਲਾ ਛਪਾਰ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਹਲਕਾ ਇੰਚਾਰਜ ਸਿਮਕ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲਾ ਰਵਾਨਾ
Ad Position 24