27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਾਲਜ ਵਿਚੋਂ ਬੀ.ਐੱਡ. ਦੂਜੇ ਸਮੈਸਟਰ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਮਾਲਵਾ ਸੈਂਟਰਲ ਕਾਲਜ ਦਾ ਬੀ.ਐੱਡ. ਦੂਜੇ ਸਮੈਸਟਰ ਵਿਚ ਸ਼ਾਨਦਾਰ ਨਤੀਜਾ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਜੇ. ਪੀ.

Ad Position 21
No active advertisement
ਕਾਲਜ ਵਿਚੋਂ ਬੀ.ਐੱਡ. ਦੂਜੇ ਸਮੈਸਟਰ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਜੇ.ਪੀ. ਇਨਕਲੇਵ ਇਲਾਕੇ ਵਿਚ ਬਿਜਲੀ ਵਿਭਾਗ ਤੋਂ ਛਾਪਾਮਾਰੀ ਦੇ ਸ਼ੱਕ ਵਿਚ ਗਵਾਂਢੀਆਂ ਵਿਚਾਲੇ ਤਕਰਾਰ ਦੌਰਾਨ ਜ਼ਬਰਦਸਤ ਪਥਰਾਅ ਕੀਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ . ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ ’ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਭਾਵਿਤ ਪਰਿਵਾਰ ਦਾ ਦੋਸ਼ ਹੈ ਕਿ ਕੁੱਝ ਦਿਨ ਪਹਿਲਾਂ ਇਲਾਕੇ ਵਿਚ ਬਿਜਲੀ ਵਿਭਾਗ ਵਲੋਂ ਅਚਾਨਕ ਛਾਪਾ ਮਾਰੀ ਕੀਤੀ ਗਈ ਸੀ, ਜਿਸ ਦੌਰਾਨ ਬਿਜਲੀ ਚੋਰੀ ਦੇ ਮਾਮਲੇ ਵਿਚ ਕਾਰਵਾਈ ਹੋਈ। ਇਸ ਤੋਂ ਬਾਅਦ ਗੁਆਂਢੀਆਂ ਨੇ ਬਿਜਲੀ ਵਿਭਾਗ ਦੀ ਕਾਰਵਾਈ ਪਿੱਛੇ ਉਨ੍ਹਾਂ ਦਾ ਹੱਥ ਹੋਣ ਦਾ ਸ਼ੱਕ ਕਰਦਿਆਂ ਰੰਜ਼ਿਸ਼ ਰੱਖੀ। ਪਰਿਵਾਰ ਮੁਤਾਬਿਕ ਇਸੇ ਰੰਜ਼ਿਸ਼ ਦੇ ਚੱਲਦਿਆਂ ਉਨ੍ਹਾਂ ਦੇ ਘਰ ‘ਤੇ ਇੱਟਾਂ-ਪੱਥਰ ਮਾਰੇ ਗਏ। ਹਮਲੇ ਦੀ ਇਹ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਪੀੜਤ ਮਹਿਲਾ ਨੀਤੂ ਕਪੂਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵਲੋਂ ਫੁਟੇਜ ਅਤੇ ਬਿਆਨਾਂ ਦੇ ਆਧਾਰ ‘ਤੇ ਹਮਲੇ ਵਿਚ ਸ਼ਾਮਿਲ ਵਿਅਕਤੀਆਂ ਦੀ ਪਛਾਣ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਲ ਗਰੁੱਪ ਦੇ ਪੈਸੇ ਵਾਪਸ ਕਰਵਾਉਣ ਲਈ ਲੁਧਿਆਣਾ ’ਚ ਗੂੰਜੀ ਇਨਸਾਫ਼ ਦੀ ਆਵਾਜ਼, ਦਾਣਾ ਮੰਡੀ ’ਚ ਕੀਤੀ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼
Ad Position 24