ਪਰਲ ਗਰੁੱਪ ਦੇ ਪੈਸੇ ਵਾਪਸ ਕਰਵਾਉਣ ਲਈ ਲੁਧਿਆਣਾ ’ਚ ਗੂੰਜੀ ਇਨਸਾਫ਼ ਦੀ ਆਵਾਜ਼, ਦਾਣਾ ਮੰਡੀ ’ਚ ਕੀਤੀ ਵਿਸ਼ਾਲ ਰੋਸ ਰੈਲੀ
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਚ ਅੱਜ ‘ਇਨਸਾਫ਼ ਦੀ ਆਵਾਜ਼’ ਜਥੇਬੰਦੀ ਵਲੋਂ ਪਰਲ ਗਰੁੱਪ ਵਿਚ ਫਸੇ ਲੋਕਾਂ ਦੇ ਪੈਸੇ ਵਿਆਜ ਸਮੇਤ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਲੋਕਾਂ ਨੇ ਆਪਣੀ ਮਿਹਨਤ ਦੀ ਕਮਾਈ ਵਿਚੋਂ ਥੋੜ੍ਹੇ-ਥੋੜ੍ਹੇ ਪੈਸੇ ਪਰਲ ਗਰੁੱਪ ਵਿਚ ਜਮ੍ਹਾ ਕਰਵਾਏ ਸਨ।
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਚ ਅੱਜ ‘ਇਨਸਾਫ਼ ਦੀ ਆਵਾਜ਼’ ਜਥੇਬੰਦੀ ਵਲੋਂ ਪਰਲ ਗਰੁੱਪ ਵਿਚ ਫਸੇ ਲੋਕਾਂ ਦੇ ਪੈਸੇ ਵਿਆਜ ਸਮੇਤ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਲੋਕਾਂ ਨੇ ਆਪਣੀ ਮਿਹਨਤ ਦੀ ਕਮਾਈ ਵਿਚੋਂ ਥੋੜ੍ਹੇ-ਥੋੜ੍ਹੇ ਪੈਸੇ ਪਰਲ ਗਰੁੱਪ ਵਿਚ ਜਮ੍ਹਾ ਕਰਵਾਏ ਸਨ। ਲੋਕਾਂ ਨੂੰ ਉਮੀਦ ਸੀ ਕਿ ਲੋੜ ਪੈਣ ‘ਤੇ ਉਨ੍ਹਾਂ ਦੀ ਰਕਮ ਵਿਆਜ ਸਮੇਤ ਵਾਪਸ ਮਿਲੇਗੀ, ਪਰ ਉਨ੍ਹਾਂ ਮੁਤਾਬਿਕ ਅਜਿਹਾ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿਚ ਵੱਡੀ ਰਕਮ ਲੋਕਾਂ ਦੀ ਪਰਲ ਗਰੁੱਪ ਵਿਚ ਫਸੀ ਹੋਈ ਹੈ ਅਤੇ ਪੰਜਾਬ ਦੇ ਵੀ ਵੱਡੀ ਗਿਣਤੀ ਵਿਚ ਨਿਵੇਸ਼ਕ ਆਪਣੇ ਪੈਸਿਆਂ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਰਲ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਸਬੰਧੀ ਅਦਾਲਤੀ ਹੁਕਮਾਂ ਦੇ ਬਾਵਜੂਦ ਪੀੜਤ ਲੋਕਾਂ ਨੂੰ ਅਜੇ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਸਰਕਾਰਾਂ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਦੇ ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪੀੜਤ ਨਿਵੇਸ਼ਕਾਂ ਨਾਲ ਪੈਸੇ ਵਾਪਸ ਕਰਵਾਉਣ ਦੇ ਵਾਅਦੇ ਕਰਦੇ ਹਨ, ਪਰ ਬਾਅਦ ਵਿਚ ਮਸਲਾ ਉਸੇ ਤਰ੍ਹਾਂ ਲਟਕਿਆ ਰਹਿੰਦਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।