ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ 25 ਨੂੰ ਹੋਵੇਗਾ ਰਾਜ ਪੱਧਰੀ ਸਤਿਸੰਗ ਸਮਾਗਮ-ਆਸ਼ੂ/ਡੁਲਗਚ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 25 ਅਕਤੂਬਰ ਨੂੰ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਸਵੇਰੇ 10 ਵਜੇ ਰਾਜ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਸਤਿਸੰਗ ਸਮਾਗਮ ਸਬੰਧੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਫ਼ੈਡਰੇਸ਼ਨ ਦੇ ਸਮੂਹ ਆਹੁਦੇਦਾਰਾਂ ਵਲੋਂ ਪ੍ਰਚਾਰ ਸਮੱਗਰੀ ਜਾਰੀ ਕੀਤੀ। ਜਾਣਕਾਰੀ ਦਿੰਦੇ ਹੋਏ ਰਾਹੁਲ ਡੁਲਗਚ ਨੇ ਦੱਸਿਆ ਕਿ ਵੀਰ ਏਕਲਵਯ ਯੂਥ ਫ਼ੈਡਰੇਸ਼ਨ ਵਲੋਂ 25 ਅਕਤੂਬਰ ਦਿਨ ਐਤਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਤੋਂ ਇਲਾਵਾ ਸਮੁੱਚੇ ਦੇਸ਼ ‘ਚੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਸ਼ਾਮਿਲ ਹੋਣਗੇ।
ਮ
ਮਾਤਾ ਗੁਰਦੇਵ ਕੌਰ ਗਰੇਵਾਲ ਦੀਆਂ ਅੰਤਿਮ ਰਸਮਾਂ ਕਰਦੇ ਹੋਏ ਗਰੇਵਾਲ ਭਰਾ, ਇਨਸੈਟ ਮਾਤਾ ਦੀ ਪੁਰਾਣੀ ਤਸਵੀਰ। ਤਸਵੀਰ-ਸੇਵਕ ਸਿੰਘ
28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 25 ਅਕਤੂਬਰ ਨੂੰ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਸਵੇਰੇ 10 ਵਜੇ ਰਾਜ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਸਤਿਸੰਗ ਸਮਾਗਮ ਸਬੰਧੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਫ਼ੈਡਰੇਸ਼ਨ ਦੇ ਸਮੂਹ ਆਹੁਦੇਦਾਰਾਂ ਵਲੋਂ ਪ੍ਰਚਾਰ ਸਮੱਗਰੀ ਜਾਰੀ ਕੀਤੀ। ਜਾਣਕਾਰੀ ਦਿੰਦੇ ਹੋਏ ਰਾਹੁਲ ਡੁਲਗਚ ਨੇ ਦੱਸਿਆ ਕਿ ਵੀਰ ਏਕਲਵਯ ਯੂਥ ਫ਼ੈਡਰੇਸ਼ਨ ਵਲੋਂ 25 ਅਕਤੂਬਰ ਦਿਨ ਐਤਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਤੋਂ ਇਲਾਵਾ ਸਮੁੱਚੇ ਦੇਸ਼ ‘ਚੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ‘ਚ ਹੋਵੇਗਾ ਅਤੇ ਇਸ ਸਮਾਗਮ ਦੌਰਾਨ ਪ੍ਰੀਖਿਆਵਾਂ ‘ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਅਤੇ ਭਗਵਾਨ ਵਾਲਮੀਕਿ ਜੀ ਬਾਰੇ ਚੰਗਾ ਗਿਆਨ ਰੱਖਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਅਤੇ ਇਸ ਸੰਬੰਧੀ ਕਮੇਟੀਆਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਤਿਸੰਗ ਸਮਾਗਮ ਵਿਚ ਕੌਮੀ ਗਾਇਕ ਪਵਨ ਦਾਵ੍ਰਿੜ ਅਤੇ ਰਾਕੇਸ਼ ਰਾਹੀ ਵਲੋਂ ਜਿਥੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਉਥੇ ਹੀ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਭਾਰਤ ਦੇਸ਼ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਾਏ ਜਾਂਦੇ ਹਨ ਅਤੇ ਇਹ ਧਾਰਮਿਕ ਸਮਾਗਮ ਵੱਖ-ਵੱਖ ਧਰਮ ਦੇ ਲੋਕਾਂ ਨੂੰ ਏਕਤਾ ਦੀ ਮਾਲਾ ਵਿਚ ਪ੍ਰੋਣ ਦਾ ਕੰਮ ਕਰਦੇ ਹਨ ਤੇ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਉਨ੍ਹਾਂ ਦੇ ਪ੍ਰਗਟ ਦਿਵਸ ਮੌਕੇ ਇਹੋ ਜਿਹੇ ਸਤਿਸੰਗ ਸਮਾਗਮਾਂ ਦਾ ਹੋਣਾ ਬਹੁਤ ਹੀ ਖੁਸ਼ੀ ਦੀ ਗੱਲ ਹੈ। ਇਸ ਮੌਕੇ ਕੌਂਸਲਰ ਜਸਵਿੰਦਰ ਵੀਰੂ, ਗੋਤਮ ਸ਼ਰਮਾ, ਰਾਮ ਕੁਮਾਰ ਪਾਰਚਾ, ਜਤਿੰਦਰ ਸੋਦਾਈ, ਸੁਮਿਤ ਚੰਡਾਲਿਆ, ਰਾਜੇਸ ਕੁਮਾਰ, ਨਰਿੰਦਰ ਸੋਨੀ, ਕੁਲਦੀਪ ਬਿਸਤ, ਧਰਮਿੰਦਰ ਬੇਦੀ, ਵਿੱਕੀ ਗਿੱਲ, ਰਾਜ ਕੁਮਾਰ ਹੈਪੀ, ਵਿਕਾਸ ਸੋਦਾਈ, ਅਰੁਣ ਗੋਗਲਾ, ਪੁਨੀਤ ਮਚਲ, ਮਨਦੀਪ ਸੌਦੇ, ਅਕਸ਼ੇ ਕੁਮਾਰ, ਨੀਰਜ ਕੁਮਾਰ, ਅਮਨ ਸੌਦੇ, ਸੰਜੇ ਕੁਮਾਰ ਆਦਿ ਹਾਜ਼ਰ ਸਨ।