27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਇਯਾਲੀ/ਥਰੀਕੇ, 27 ਸਤੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਅੱਸੂ ਦੇ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਦੂਰ ਨੇੜਿਉਂ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਦਰਬਾਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ।

Ad Position 21
No active advertisement
ਅਜੀਤ ਡੈਸਕ 28-09-2026
ਇਯਾਲੀ/ਥਰੀਕੇ, 27 ਸਤੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਅੱਸੂ ਦੇ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਦੂਰ ਨੇੜਿਉਂ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਦਰਬਾਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਦਰਬਾਰ ਅੰਦਰ ਸਜੇ ਦੀਵਾਨ ਵਿਚ ਸੁਆਮੀ ਸੰਤ ਰਾਮਪਾਲ ਸਿੰਘ ਨੇ ਸ਼ਬਦ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਾਨੂੰ ਹਰ ਸਮੇਂ ਪ੍ਰਭੂ ਨੂੰ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਨਵਯੁੱਗ ਸਿੰਘ, ਪ੍ਰਧਾਨ ਅਜੈਬ ਸਿੰਘ, ਤਜਿੰਦਰ ਸਿੰਘ, ਹੈੱਡ ਗ੍ਰੰਥੀ ਬੂਟਾ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ, ਹਰਮਨ ਸਿੰਘ, ਅੱਛਰ ਸਿੰਘ, ਲਖਵੀਰ ਸਿੰਘ, ਮੋਹਿਤ, ਜੋਗਿੰਦਰ ਸਿੰਘ, ਤੇਜਿੰਦਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਬਰਾੜ, ਪ੍ਰੀਤਮ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ, ਬੂਟਾ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਮੇਜਰ ਸਿੰਘ, ਹਰਜੀਤ ਸਿੰਘ ਅਖਾੜਾ, ਗੁਰਪ੍ਰੀਤ ਸਿੰਘ, ਸੂਕਸ਼ਮ , ਰਮਨ ਬਾੜੇਵਾਲ, ਜਗਤਾਰ ਸਿੰਘ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਟੇਡੀਅਮ ’ਚ ਪੈਰਾ ਖਿਡਾਰੀ 28 ਨਵੰਬਰ ਤੱਕ ਆਪਣੀ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ 25 ਨੂੰ ਹੋਵੇਗਾ ਰਾਜ ਪੱਧਰੀ ਸਤਿਸੰਗ ਸਮਾਗਮ-ਆਸ਼ੂ/ਡੁਲਗਚ
Ad Position 24