ਗੁਰੂ ਨਾਨਕ ਸਟੇਡੀਅਮ ’ਚ ਪੈਰਾ ਖਿਡਾਰੀ 28 ਨਵੰਬਰ ਤੱਕ ਆਪਣੀ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਮਨਦੀਪ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ, ਪੰਜਾਬ ਵਲੋਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਪ੍ਰਬੰਧ 25 ਨਵੰਬਰ ਤੋਂ 28 ਨਵੰਬਰ ਤੱਕ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਜਾਣਾ ਹੈ। ਜ਼ਿਲ੍ਹਾ ਖੇਡ ਅਫ਼ਸਰ ਕੌਸ਼ਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਅਧੀਨ ਪੈਰਾ ਐਥਲੈਟਿਕਸ, ਪੈਰਾ ਬੈਡਮਿੰਟਨ, ਪੈਰਾ ਪਾਵਰ ਲਿਫਟਿੰਗ ਅਤੇ ਵਹੀਲ ਚੇਅਰ ਬਾਸਕਟਬਾਲ ਖੇਡਾਂ ਵੱਖ-ਵੱਖ 2 ਉਮਰ ਵਰਗਾਂ (ਜੂਨੀਅਰ ਵਰਗ ਅੰਡਰ-19 ਸਾਲ ਅਤੇ ਓਪਨ ਵਰਗ 19 ਸਾਲ ਤੋਂ ਉਪਰ) ਵਿਚ ਕਰਵਾਈਆਂ ਜਾਣੀਆਂ ਹਨ।
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਮਨਦੀਪ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ, ਪੰਜਾਬ ਵਲੋਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਪ੍ਰਬੰਧ 25 ਨਵੰਬਰ ਤੋਂ 28 ਨਵੰਬਰ ਤੱਕ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਜਾਣਾ ਹੈ। ਜ਼ਿਲ੍ਹਾ ਖੇਡ ਅਫ਼ਸਰ ਕੌਸ਼ਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਅਧੀਨ ਪੈਰਾ ਐਥਲੈਟਿਕਸ, ਪੈਰਾ ਬੈਡਮਿੰਟਨ, ਪੈਰਾ ਪਾਵਰ ਲਿਫਟਿੰਗ ਅਤੇ ਵਹੀਲ ਚੇਅਰ ਬਾਸਕਟਬਾਲ ਖੇਡਾਂ ਵੱਖ-ਵੱਖ 2 ਉਮਰ ਵਰਗਾਂ (ਜੂਨੀਅਰ ਵਰਗ ਅੰਡਰ-19 ਸਾਲ ਅਤੇ ਓਪਨ ਵਰਗ 19 ਸਾਲ ਤੋਂ ਉਪਰ) ਵਿਚ ਕਰਵਾਈਆਂ ਜਾਣੀਆਂ ਹਨ। ਜ਼ਿਕਰਯੋਗ ਹੈ ਕਿ ਪੈਰਾ ਖਿਡਾਰੀਆਂ ਦੀ ਖੇਡਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਇਸ ਵਾਰ ਵਹੀਲ ਚੇਅਰ ਬਾਸਕਟਬਾਲ ਨੂੰ ਵੀ ਇਨ੍ਹਾਂ ਖੇਡਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਦੇ ਇੱਛੁਕ ਪੈਰਾ ਖਿਡਾਰੀ ਮਿਤੀ 29 ਸਤੰਬਰ ਨੂੰ ਸਵੇਰੇ 9 ਵਜੇ ਸਥਾਨਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਪਣੀ ਕਲਾਸੀਫਿਕੇਸ਼ਨ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ ਵਲੋਂ ਪੈਰਾ ਖਿਡਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇ।