27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੰਤ ਬਾਬਾ ਆਲੋਵਾਲ ਕੈਨੇਡਾ ਅਤੇ ਅਮਰੀਕਾ ’ਚ ਸਿੱਖੀ ਦਾ ਪ੍ਰਚਾਰ ਕਰ ਕੇ ਪੰਜਾਬ ਵਾਪਸ ਪਰਤੇ ਕੈਨੇਡਾ ਅਤੇ ਅਮਰੀਕਾ ਦੀਆਂ ਸੰਗਤਾਂ ਵਲੋਂ ਮਿਲਿਆ ਭਰਪੂਰ ਸਤਿਕਾਰ-ਸੰਤ ਆਲੋਵਾਲ

ਲਾਡੋਵਾਲ, 27 ਸਤੰਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਜੋ ਕਿ ਬੀਤੇ ਦਿਨੀਂ ਕੈਨੇਡਾ ਅਤੇ ਅਮਰੀਕਾ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਵਿਆਹ ਸਮਾਗਮਾਂ ’ਤੇ ਗਏ ਸਨ, ਅੱਜ ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਵਿਖੇ ਵਾਪਸ ਪਰਤ ਆਏ ਹਨ, ਜਿਨ੍ਹਾਂ ਦਾ ਗੁਰੂ ਘਰ ਦੇ ਸੇਵਾਦਾਰਾਂ, ਪਰਿਵਾਰਕ ਮੈਂਬਰਾਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਸਾਂਝਾ ਕਰਦਿਆਂ ਬਾਬਾ ਜੀ ਦੇ ਹਾਰ ਪਾ ਕੇ ਨਿੱਘਾ ਸਵਾਗਤ ਕਰਦੇ ਹੋਏ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਆਲੋਵਾਲ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਵਿਆਹ ਸਮਾਗਮਾਂ ਵਿਚ ਹਾਜ਼ਰੀਆਂ ਲਗਵਾਈਆਂ, ਉੱਥੇ ਉਨ੍ਹਾਂ ਨੂੰ ਵਿਦੇਸ਼ ਟੂਰ ਦੌਰਾਨ ਕੈਨੇਡਾ ਤੇ ਅਮਰੀਕਾ ਦੀਆਂ ਸਿੱਖ ਸੰਗਤਾਂ ਅਤੇ ਹੋਰਾਂ ਵਲੋਂ ਭਰਪੂਰ ਪਿਆਰ ਮਿਲਿਆ, ਜਿਸ ਦਾ ਮੈਂ ਉਥੋਂ ਦੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਵਿਦੇਸ਼ਾਂ ਵਿਚ ਵੀ ਐਨਾ ਵੱਡਾ ਮਾਨ ਸਨਮਾਨ ਦਿੱਤਾ।

Ad Position 21
No active advertisement
ਅਜੀਤ ਡੈਸਕ 28-09-2026
ਲਾਡੋਵਾਲ, 27 ਸਤੰਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਜੋ ਕਿ ਬੀਤੇ ਦਿਨੀਂ ਕੈਨੇਡਾ ਅਤੇ ਅਮਰੀਕਾ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਵਿਆਹ ਸਮਾਗਮਾਂ ’ਤੇ ਗਏ ਸਨ, ਅੱਜ ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਵਿਖੇ ਵਾਪਸ ਪਰਤ ਆਏ ਹਨ, ਜਿਨ੍ਹਾਂ ਦਾ ਗੁਰੂ ਘਰ ਦੇ ਸੇਵਾਦਾਰਾਂ, ਪਰਿਵਾਰਕ ਮੈਂਬਰਾਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਸਾਂਝਾ ਕਰਦਿਆਂ ਬਾਬਾ ਜੀ ਦੇ ਹਾਰ ਪਾ ਕੇ ਨਿੱਘਾ ਸਵਾਗਤ ਕਰਦੇ ਹੋਏ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਆਲੋਵਾਲ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਵਿਆਹ ਸਮਾਗਮਾਂ ਵਿਚ ਹਾਜ਼ਰੀਆਂ ਲਗਵਾਈਆਂ, ਉੱਥੇ ਉਨ੍ਹਾਂ ਨੂੰ ਵਿਦੇਸ਼ ਟੂਰ ਦੌਰਾਨ ਕੈਨੇਡਾ ਤੇ ਅਮਰੀਕਾ ਦੀਆਂ ਸਿੱਖ ਸੰਗਤਾਂ ਅਤੇ ਹੋਰਾਂ ਵਲੋਂ ਭਰਪੂਰ ਪਿਆਰ ਮਿਲਿਆ, ਜਿਸ ਦਾ ਮੈਂ ਉਥੋਂ ਦੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਵਿਦੇਸ਼ਾਂ ਵਿਚ ਵੀ ਐਨਾ ਵੱਡਾ ਮਾਨ ਸਨਮਾਨ ਦਿੱਤਾ। ਉਨ੍ਹਾਂ ਦੱਸਿਆ ਕਿ ਦੋਹਾਂ ਮੁਲਕਾਂ ਦੀਆਂ ਸਮੂਹ ਸਿੱਖ ਸੰਗਤਾਂ ਵਿਚ ਬਾਣੀ ਅਤੇ ਬਾਣੇ ਨਾਲ ਅਥਾਹ ਪਿਆਰ ਦੇਖਣ ਨੂੰ ਮਿਲਿਆ, ਸਭ ਸੰਗਤਾਂ ਗੁਰੂ ਦੀ ਰਜ਼ਾ ਵਿਚ ਰਹਿ ਕੇ ਬਿਲਕੁਲ ਚੜ੍ਹਦੀ ਕਲਾ ਵਿਚ ਹਨ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਗੁਰਮੇਲ ਸਿੰਘ, ਭਾਈ ਗੁਰਮੀਤ ਸਿੰਘ, ਮਨਜੀਤ ਸਿੰਘ, ਹਰਜੀਤ ਸਿੰਘ, ਭਾਈ ਜਰਨੈਲ ਸਿੰਘ ਤੇ ਭਾਈ ਓਂਕਾਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਪੰਜਾਬ ਵਲੋਂ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਡਿਜੀਟਲ ਇਨੋਵੇਸ਼ਨ ਅਤੇ ਟਿਕਾਊ ਸੈਰ-ਸਪਾਟ... ਅਗਲੀ ਖ਼ਬਰ ਗੁਰੂ ਨਾਨਕ ਸਟੇਡੀਅਮ ’ਚ ਪੈਰਾ ਖਿਡਾਰੀ 28 ਨਵੰਬਰ ਤੱਕ ਆਪਣੀ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ
Ad Position 24