27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦਰੇਸੀ ਗਰਾਊਂਡ ’ਚ 17 ਨਵੰਬਰ ਨੂੰ ਹਜ਼ਾਰਾਂ ਬੱਚੇ ਕਰਨਗੇ ਸ੍ਰੀ ਹਨੂਮਾਨ ਚਾਲੀਸਾ ਪਾਠ

ਲੁਧਿਆਣਾ, 27 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਹਿੰਦੂ ਨਿਆਂਪੀਠ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਨਵੰਬਰ ਨੂੰ ਸ਼੍ਰੀ ਰਾਮਲੀਲਾ ਕਮੇਟੀ ਗਰਾਊਂਡ, ਦਰੇਸੀ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਸਮਾਗਮ ਵਿਚ 100 ਤੋਂ ਵੱਧ ਸਕੂਲਾਂ ਦੇ ਹਜ਼ਾਰਾਂ ਬੱਚੇ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਹਿੰਦੂ ਨਿਆਂਪੀਠ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਨਵੰਬਰ ਨੂੰ ਸ਼੍ਰੀ ਰਾਮਲੀਲਾ ਕਮੇਟੀ ਗਰਾਊਂਡ, ਦਰੇਸੀ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਸਮਾਗਮ ਵਿਚ 100 ਤੋਂ ਵੱਧ ਸਕੂਲਾਂ ਦੇ ਹਜ਼ਾਰਾਂ ਬੱਚੇ ਸ਼ਾਮਿਲ ਹੋਣਗੇ। ਇਸ ਮੌਕੇ ਪੰਜਾਬ ਭਰ ਤੋਂ ਸੰਤ-ਮਹਾਂਪੁਰਸ਼ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਬੱਚਿਆਂ ਅਤੇ ਸੰਗਤ ਨੂੰ ਆਸ਼ੀਰਵਾਦ ਦੇਣਗੇ। ਸੰਸਥਾ ਅਨੁਸਾਰ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਤੇ ਸਭਿਆਚਾਰਕ ਸੰਸਕਾਰਾਂ ਨਾਲ ਜੋੜਨਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਤਿਲਕ ਲਗਾ ਕੇ ਆਉਣ ਵਾਲੇ ਨੌਜਵਾਨਾਂ ਲਈ ਹਜ਼ਾਰਾਂ ਰੁਪਏ ਦੇ ਡਰਾਅ ਵੀ ਕੱਢੇ ਜਾਣਗੇ। ਉਨ੍ਹਾਂ ਸ਼ਹਿਰਵਾਸੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਵੀਨ ਡੰਗ, ਸਵਾਮੀ ਅਧਿਆਤਮ ਨੰਦ ਪੁਰੀ, ਅਸ਼ਵਨੀ ਕਤਿਆਲ, ਭੁਪਿੰਦਰ ਬੰਗਾ, ਦੀਪਕ ਅਰੋੜਾ, ਰਾਜੇਸ਼ ਸ਼ਰਮਾ ਸਮੇਤ ਹੋਰ ਕਾਰਕੁਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਸੂ ਟੈਕ ਸ਼ੋਅ-2026 ਉਦਯੋਗ ਦੇ ਭਰਵੇਂ ਹੁੰਗਾਰੇ ਨਾਲ ਸਮਾਪਤ ਅਗਲੀ ਖ਼ਬਰ ਨਸ਼ਾ ਵਿਰੋਧੀ ਮੁਹਿੰਮ ’ਤੇ ਰੈਲੀ ਲਈ ਭਾਜਪਾ ਯੁਵਾ ਮੋਰਚਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਸਮੇਤ ਨਵ-ਨਿਯੁਕਤ...
Ad Position 24