27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੜਕ ਹਾਦਸੇ ਵਿਚ 19 ਸਾਲਾਂ ਨੌਜਵਾਨ ਦੀ ਮੌਤ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਸ਼ਾਰੁ ਸਟੀਲ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੇ ਦੀ ਸ਼ਨਾਖਤ ਨਿਤਿਸ਼ ਕੁਮਾਰ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਸ਼ਾਰੁ ਸਟੀਲ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੇ ਦੀ ਸ਼ਨਾਖਤ ਨਿਤਿਸ਼ ਕੁਮਾਰ ਵਜੋਂ ਕੀਤੀ ਗਈ ਹੈ। ਨਿਤਿਸ਼ ਆਪਣੇ ਦੋਸਤ ਦੀਵਾਂਸ਼ੂ ਨਾਲ ਐਕਟੀਵਾ ‘ਤੇ ਜਾ ਰਿਹਾ ਸੀ, ਜਦੋਂ ਉਹ ਸ਼ਾਰੁ ਸਟੀਲ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੇ ਤੇਜ਼ ਰਫਤਾਰ ਦੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਦੇ ਸਿੱਟੇ ਵਜੋਂ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਨਿਤਿਸ਼ ਦਮ ਤੋੜ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਨਿਤਿਸ਼ ਦੀ ਮਾਤਾ ਪੂਨਮ ਰਾਣੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ, ਪਰ ਹਾਲ ਦੀ ਘੜੀ ਦੋਸ਼ੀ ਚਾਲਕ ਦਾ ਪਤਾ ਨਹੀਂ ਲੱਗਾ ਹੈ।
Ad Position 22
No active advertisement
ਪਿਛਲੀ ਖ਼ਬਰ ਬੈਂਕ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ 12 ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਾਲਕ ਨੂੰ ਬੇਹੋਸ਼ ਕਰਨ ਉਪਰੰਤ ਨੌਕਰ ਅਤੇ ਉਸ ਦੀ ਪਤਨੀ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ...
Ad Position 24