ਅੰਮ੍ਰਿਤ ਸਾਗਰ ਪਰਿਵਾਰ ਵਲੋਂ ਕਰਵਾਏ ਗਏ ਅਰਦਾਸ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਛੇਵਾਂ ਅਰਦਾਸ ਸਮਾਗਮ ਕਰਵਾਇਆ ਗਿਆ ਅਤੇ ਇਹ ਸਮਾਗਮ ਦੇਰ ਰਾਤ ਤੱਕ ਚੱਲਦਾ ਰਿਹਾ। ਸਮਾਗਮ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀ ਜੱਥਿਆਂ ਸਮੇਤ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਅਤੇ ਲੁਧਿਆਣਾ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ।
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਛੇਵਾਂ ਅਰਦਾਸ ਸਮਾਗਮ ਕਰਵਾਇਆ ਗਿਆ ਅਤੇ ਇਹ ਸਮਾਗਮ ਦੇਰ ਰਾਤ ਤੱਕ ਚੱਲਦਾ ਰਿਹਾ। ਸਮਾਗਮ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀ ਜੱਥਿਆਂ ਸਮੇਤ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਅਤੇ ਲੁਧਿਆਣਾ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ।ਅੰਮ੍ਰਿਤ ਸਾਗਰ ਪਰਿਵਾਰ ਵਲੋਂ ਕਰਵਾਏ ਛੇਵੇਂ ਅਰਦਾਸ ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜੱਥਾ ਯੂ. ਕੇ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿਚ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੀਆਂ ਸਮੂਹ ਅਜ਼ੀਮ ਸ਼ਖਸੀਅਤਾਂ ਸਵ: ਜਗਤ ਸਿੰਘ ਭਾਟੀਆ, ਸਵ: ਮਾਤਾ ਸਵਰਨ ਕੌਰ ਤੇ ਸਵ: ਮੋਹਿੰਦਰਪਾਲ ਸਿੰਘ ਭਾਟੀਆ ਗੁਰੂ ਘਰ ਦੇ ਸੱਚੇ ਸਿੱਖ ਸੇਵਕ ਸਨ। ਜਿਨ੍ਹਾਂ ਨੇ ਗੁਰੂ ਘਰ ਅੰਦਰ ਇੱਕ ਨਿਮਾਣੇ ਸੇਵਕਾਂ ਦੇ ਰੂਪ ਵੱਜੋਂ ਸੇਵਾ ਹੀ ਨਹੀਂ ਕੀਤੀ ਬਲਕਿ ਆਪਣੇ ਪਰਿਵਾਰ ਦੇ ਸਮੂਹ ਮੈਬਰਾਂ ਤੇ ਸੰਗਤਾਂ ਨੂੰ ਗੁਰਬਾਣੀ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ. ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਅਰਦਾਸ ਸਮਾਗਮ ਕਰਵਾਉਣਾ ਸਮੁੱਚੀਆਂ ਸੰਗਤਾਂ ਲਈ ਪ੍ਰੇਣਾ ਦਾ ਸਰੋਤ ਹੈ। ਸਮਾਗਮ ‘ਚ ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ‘ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜੱਥਾ ਯੂ. ਕੇ ਵਾਲਿਆਂ ਸਮੇਤ ਜੀ. ਆਰ. ਡੀ ਅਕੈਡਮੀ ਲੁਧਿਆਣਾ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਇੰਦਰਜੀਤ ਸਿੰਘ ਮੱਕੜ, ਅੰਮ੍ਰਿਤ ਸਾਗਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ, ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਅਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਮੇਅਰ ਇੰਦਰਜੀਤ ਕੌਰ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ।