ਕੁੱਤੇ ਦੇ ਵੱਢਣ ਦੇ ਮਾਮਲੇ ਵਿਚ ਮਾਲਕਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਸਤੰਰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਨਾਨਕ ਨਗਰ ਵਿਚ ਨੌਜਵਾਨ ਨੂੰ ਕੁੱਤੇ ਦੇ ਵੱਢਣ ਦੇ ਮਾਮਲੇ ’ਚ ਪੁਲਿਸ ਨੇ ਉਸ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਰਪਿਤ ਅਗਰਵਾਲ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਦੋ ਭਰਾਵਾਂ ਅਮਨ ਤੇ ਰਮਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਖੇਤ ਕੀਤਾ ਹੈ।
ਲੁਧਿਆਣਾ, 28 ਸਤੰਰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਨਾਨਕ ਨਗਰ ਵਿਚ ਨੌਜਵਾਨ ਨੂੰ ਕੁੱਤੇ ਦੇ ਵੱਢਣ ਦੇ ਮਾਮਲੇ ’ਚ ਪੁਲਿਸ ਨੇ ਉਸ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਰਪਿਤ ਅਗਰਵਾਲ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਦੋ ਭਰਾਵਾਂ ਅਮਨ ਤੇ ਰਮਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਖੇਤ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਆਪਣੇ ਕੁੱਤੇ ਨੂੰ ਗਲੀ ਵਿਚ ਖੁੱਲ੍ਹਾ ਹੀ ਛੱਡਿਆ ਹੋਇਆ ਸੀ, ਜਦੋਂ ਉਹ ਉਥੋਂ ਨਿਕਲਿਆ ਤਾਂ ਕੁੱਤੇ ਨੇ ਉਸ ਨੂੰ ਵੱਢ ਲਿਆ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਕੁੱਤੇ ਪਾਸੋਂ ਉਸ ਨੂੰ ਛੁਡਵਾਇਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੁੱਤੇ ਵਲੋਂ ਕੁਝ ਲੋਕਾਂ ਨੂੰ ਵੱਢਿਆ ਜਾ ਚੁੱਕਾ ਹੈ।