ਸ਼ੱਕੀ ਹਾਲਾਤ ’ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੇਹਰ ਸਿੰਘ ਨਗਰ ਵਿਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖ਼ਤ ਸਪਨਾ ਵਜੋਂ ਕੀਤੀ ਗਈ ਹੈ।
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੇਹਰ ਸਿੰਘ ਨਗਰ ਵਿਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖ਼ਤ ਸਪਨਾ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 34 ਸਾਲ ਦੇ ਕਰੀਬ ਸੀ। ਸਪਨਾ ਦਾ ਪਤੀ ਭੁਪਿੰਦਰ ਸਿੰਘ ਇਕ ਫ਼ੈਕਟਰੀ ਵਿਚ ਕੰਮ ਕਰਦਾ ਹੈ। ਪੁਲਿਸ ਅਨੁਸਾਰ ਸਪਨਾ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ।