28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸੀ ਵਰਕਰਾਂ ਨੇ ਦੀਵਾਨ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਚੋਣ ਕਮਿਸ਼ਨ ਵੋਟ ਚੋਰ, ਵੋਟ ਚੋਰ ਗੱਦੀ ਛੱਡ, ਗਿਆਨੇਸ਼ ਕੁਮਾਰ ਦੇਸ਼ ਧ੍ਰੋਹੀ, ਅਸਤੀਫ਼ਾ ਦਿਓ’ ਅਤੇ ‘ਵੋਟ ਚੋਰੀ ਬੰਦ ਕਰੋ’ ਦੇ ਨਾਅਰੇ ਵੀ ਲਗਾਏ।

Ad Position 21
No active advertisement
ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਤੇ ਸਮਰਥਕ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 29-09-2026
ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਚੋਣ ਕਮਿਸ਼ਨ ਵੋਟ ਚੋਰ, ਵੋਟ ਚੋਰ ਗੱਦੀ ਛੱਡ, ਗਿਆਨੇਸ਼ ਕੁਮਾਰ ਦੇਸ਼ ਧ੍ਰੋਹੀ, ਅਸਤੀਫ਼ਾ ਦਿਓ’ ਅਤੇ ‘ਵੋਟ ਚੋਰੀ ਬੰਦ ਕਰੋ’ ਦੇ ਨਾਅਰੇ ਵੀ ਲਗਾਏ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪਵਨ ਦੀਵਾਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ‘ਤੇ ਦੇਸ਼ ਦੀ ਲੋਕ ਤੰਤਰੀ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਅਤੇ ਇਸ ਨੂੰ ਪਟੜੀ ਤੋਂ ਉਤਾਰਨ ਦੇ ਦੋਸ਼ ਲਗਾਏ। ਇਸ ਮੌਕੇ ਦੀਵਾਨ ਨੇ ਮੰਗ ਕੀਤੀ ਕਿ ਦੇਸ਼ ਦੀ ਕਮਜ਼ੋਰ ਹੋ ਚੁੱਕੀ ਅਤੇ ਕਥਿਤ ਤੌਰ ’ਤੇ ਭ੍ਰਿਸ਼ਟ ਚੋਣ ਪ੍ਰਣਾਲੀ ਨੂੰ ਮੁੜ ਬਹਾਲ ਕਰਨ ਵੱਲ ਪਹਿਲਾ ਕਦਮ ਮੌਜੂਦਾ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰ ਲੰਘਦੇ ਦਿਨ ਨਾਲ ਅਜਿਹੇ ਨਵੇਂ ਸਬੂਤ ਸਾਹਮਣੇ ਆ ਰਹੇ ਹਨ, ਜੋ ਇਹ ਦਰਸਾਉਂਦੇ ਹਨ ਕਿ ਮੁੱਖ ਚੋਣ ਕਮਿਸ਼ਨਰ ’ਤੇ ਕਿਵੇਂ ਸਵਾਲ ਉਠ ਰਹੇ ਹਨ ਅਤੇ ਚੋਣ ਪ੍ਰਕਿਰਿਆ ਵਿਚ ਹੇਰਾਫੇਰੀ ਲਈ ਭਾਜਪਾ ਨਾਲ ਮਿਲੀਭੁਗਤ ਦੇ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਦੇ ਆਧਾਰ ‘ਤੇ ਹੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਦੀਵਾਨ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ, ਕਿਹਾ ਕਿ ਜਿਨ੍ਹਾਂ ਅਸਲ ਵੋਟਾਂ ਨੂੰ ਵੋਟਰ ਸੂਚੀਆਂ ਵਿਚੋਂ ਹਟਾਇਆ ਗਿਆ ਹੈ, ਉਨ੍ਹਾਂ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਮੌਕੇ ਸੁਸ਼ੀਲ ਮਲਹੋਤਰਾ, ਨਿੱਕੀ ਰਿਆਤ, ਜਸਵਿੰਦਰ ਓਸਾਹਨ, ਕੁਲਬੀਰ ਨੀਟਾ, ਰੋਹਿਤ ਪਾਹਵਾ, ਦੀਪਕ ਹੰਸ, ਬ੍ਰਿਜ ਮੋਹਨ ਕਾਲੀਆ, ਬਲਜੀਤ ਆਹੂਜਾ, ਅਵਤਾਰ ਸਿੰਘ, ਮੋਹਿਤ ਚੁੱਘ , ਹਰਭਗਤ ਗਰੇਵਾਲ, ਵਵੇਸ਼ ਵਾਸਨ, ਗੁਰਨਾਮ ਸਿੰਘ ਕਲੇਰ, ਰਜਿੰਦਰ ਸਿੰਘ, ਡਾ. ਜੋਧਾ ਰਾਮ ਜ਼ਖਮੀ, ਵਰੁਣ ਸ਼ਰਮਾ, ਸਤੀਸ਼ ਗਰਗ, ਲਕਸ਼ਵਿਆਰ ਜਿੰਦਲ, ਲਲਿਤ ਕੁਮਾਰ, ਜਗਮੋਹਨ ਸਿੰਘ ਨਿੱਕੂ, ਬ੍ਰਿਜ ਕਿਸ਼ੋਰ, ਹਾਰਸ਼ਿਤ ਕਪੂਰ, ਦੀਪਕ ਵਰਮਾ, ਪੰਮੀ ਕੌਸ਼ਲ, ਰਜਨੀਸ਼ ਸਿੰਗਲਾ ਵੀ ਸ਼ਾਮਿਲ ਰਹੇ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ ਅਗਲੀ ਖ਼ਬਰ ਸ਼ਰਾਬ ਕਾਰੋਬਾਰ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਆਬਕਾਰੀ ਅਧਿਕਾਰੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ
Ad Position 24