ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪਿੰਡ ਦੇ ਇਲਾਕੇ ਮਲਹੋਤਰਾ ਚੌਂਕ ਨੇੜੇ ਹੋਏ ਸੜਕ ਹਾਦਸੇ ’ਚ ਵਿਜੇ ਕੁਮਾਰ ਨਾਮੀ ਨੌਜਵਾਨ ਦੀ ਮੌਤ ਹੋ ਗਈ।
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪਿੰਡ ਦੇ ਇਲਾਕੇ ਮਲਹੋਤਰਾ ਚੌਂਕ ਨੇੜੇ ਹੋਏ ਸੜਕ ਹਾਦਸੇ ’ਚ ਵਿਜੇ ਕੁਮਾਰ ਨਾਮੀ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਉਮਰ 37 ਸਾਲ ਦੇ ਕਰੀਬ ਸੀ। ਵਿਜੇ ਕੁਮਾਰ ਮਲਹੋਤਰਾ ਚੌਕ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫਤਾਰ ਦੇ ਮੋਟਰਸਾਈਕਲ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਜਿਥੇ ਇਲਾਜ ਦੌਰਾਨ ਉਹ ਦਮ ਤੋੜ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਦੂਜੇ ਅਜਿਹੇ ਮਾਮਲੇ ਵਿਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਨੇੜੇ ਵਾਪਰੇ ਸੜਕ ਹਾਦਸੇ ਵਿਚ ਨਰਿੰਦਰ ਪਾਲ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ। ਨਰਿੰਦਰਪਾਲ ਸਿੰਘ ਆਪਣੇ ਮੋਟਰਸਾਈਕਲ ਤੇ ਵਰਧਮਾਨ ਪਾਰਕ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫਤਾਰ ਦੇ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਉਹ ਦਮ ਤੋੜ ਗਿਆ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।