28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੁੱਖ ਮੰਤਰੀ ਜੀ ਇਨ੍ਹਾਂ ਖਿਡਾਰੀਆਂ ਦੀ ਵੀ ਸੁਣ ਲਓ

ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)- ਇੱਕ ਪਾਸੇ ਤਾਂ ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣ ਲੱਗੀ ਹੋਈ ਹੈ। ਪਰ ਦੂਜੇ ਪਾਸੇ ਜਿਹੜੇ ਖਿਡਾਰੀਆਂ ਲਈ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਉਹਨਾਂ ਖਿਡਾਰੀਆਂ ਦੀ ਹੀ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਸਾਰ ਨਹੀਂ ਪੁੱਛ ਰਿਹਾ।

Ad Position 21
No active advertisement
ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)- ਇੱਕ ਪਾਸੇ ਤਾਂ ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣ ਲੱਗੀ ਹੋਈ ਹੈ। ਪਰ ਦੂਜੇ ਪਾਸੇ ਜਿਹੜੇ ਖਿਡਾਰੀਆਂ ਲਈ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਉਹਨਾਂ ਖਿਡਾਰੀਆਂ ਦੀ ਹੀ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਸਾਰ ਨਹੀਂ ਪੁੱਛ ਰਿਹਾ। ਕਈ ਵਾਰ ਤਾਂ ਇੰਝ ਜਾਪਦਾ ਹੈ ਕਿ ਸਬੰਧਤ ਵਿਭਾਗ ਖੇਡਾਂ ਵਤਨ ਪੰਜਾਬ ਦੀਆਂ ਨੂੰ ਆਪਣੇ ਗਲੋਂ ਲਾਹੁਣ ਲਈ ਖਿਡਾਰੀਆਂ ਦੀਆਂ ਸਮੱਸਿਆਵਾਂ ਜਾਣੇ ਬਗੈਰ ਫਟਾਫਟ ਖੇਡਾਂ ਨਿਪਟਾਉ ਵਾਲੇ ਪਾਸੇ ਤੁਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ 2026” ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 27 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਇਸ ਤੋਂ ਬਾਅਦ 6, 7, 8 ਅਤੇ 9 ਅਕਤੂਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਰਾਜ ਪੱਧਰੀ ਚੋਣ ਕੈਂਪ ਲਗਾਏ ਜਾਣੇ ਹਨ, ਜਦਕਿ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 15 ਅਕਤੂਬਰ ਤੱਕ ਆਯੋਜਿਤ ਕੀਤੇ ਜਾਣੇ ਹਨ।ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੇਸਬਾਲ ਦੇ ਇੰਟਰ ਕਾਲਜ (ਲੜਕੇ ਅਤੇ ਲੜਕੀਆਂ) ਦੇ ਮੁਕਾਬਲੇ 2, 3 ਅਤੇ 4 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਹ ਤਾਰੀਖਾਂ “ਖੇਡਾਂ ਵਤਨ ਪੰਜਾਬ ਦੀਆਂ” ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨਾਲ ਮੇਲ ਖਾਂਦੀਆਂ ਹਨ, ਜਿਸ ਕਾਰਨ ਬੇਸਬਾਲ ਖਿਡਾਰੀਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬਹੁਤ ਸਾਰੇ ਖਿਡਾਰੀ ਆਪਣੇ ਕਾਲਜਾਂ ਦੀ ਨੁਮਾਇੰਦਗੀ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੁੰਦੇ ਹਨ। ਮੌਜੂਦਾ ਤਾਰੀਖਾਂ ਕਾਰਨ ਉਨ੍ਹਾਂ ਨੂੰ ਕਿਸੇ ਇੱਕ ਮੁਕਾਬਲੇ ਦੀ ਚੋਣ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਨਾਲ ਉਨ੍ਹਾਂ ਦੇ ਖੇਡ ਕਰੀਅਰ ਅਤੇ ਪ੍ਰਦਰਸ਼ਨ ਉੱਤੇ ਨਕਾਰਾਤਮਕ ਅਸਰ ਪੈ ਸਕਦਾ ਹੈ।ਇਹ ਵੀ ਧਿਆਨਯੋਗ ਹੈ ਕਿ ਆਲ ਇੰਡੀਆ ਇੰਟਰ ਯੂਨੀਵਰਸਿਟੀ ਬੇਸਬਾਲ ਚੈਂਪੀਅਨਸ਼ਿਪ (ਲੜਕੀਆਂ) ਮਾਰਚ 2027 ਅਤੇ (ਲੜਕੇ) ਫਰਵਰੀ 2027 ਵਿੱਚ ਹੋਣੀ ਹੈ, ਜਿਸ ਲਈ ਹਾਲੇ ਕਾਫ਼ੀ ਸਮਾਂ ਬਾਕੀ ਹੈ। ਖਿਡਾਰੀਆਂ ਨੇ ਖੇਡਾਂ ਦੀਆਂ ਤਰੀਖਾਂ ਬਦਲਣ ਵਾਸਤੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਡਾਇਰੈਕਟਰ ਸਪੋਰਟਸ ਨੂੰ ਲਗਭਗ 50 ਤੋਂ ਉੱਪਰ ਈਮੇਲ ਵੀ ਕੀਤੀਆਂ ਹਨ ਜਿਸਦਾ ਕਿ ਹਜੇ ਤੱਕ ਕੋਈ ਵੀ ਜਵਾਬ ਨਹੀਂ ਆਇਆ। ਹੁਣ ਦੇਖਣਾ ਇਹ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲੇ ਅਤੇ ਖਿਡਾਰੀਆਂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕੋਈ ਦਿਸ਼ਾ ਨਿਰਦੇਸ਼ ਜਾਰੀ ਕਰਨਗੇ ਜਾਂ ਫਿਰ ਇਹ ਸਾਰਾ ਕੁਝ ਵਾਅਦਿਆਂ ਤੱਕ ਹੀ ਸੀਮਤ ਰਹਿ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਸਰਕਾਰ ਦੱਸੇ ਕਿ ਹੋਰ ਕਿੰਨੀਆਂ ਸਰਕਾਰੀ ਰਿਹਾਇਸ਼ਾਂ ਵਿਚ ਬਾਹਰੀ ਬੰਦੇ ਰਹਿ ਰਹੇ ਹਨ - ਐਡਵੋਕੇਟ ਹਰਨਾਮਪੁਰਾ ਅਗਲੀ ਖ਼ਬਰ ਸੋਸ਼ਲ ਕਰਮਚਾਰੀ ਯੂਨੀਅਨ ਵਲੋਂ ਮੰਤਰੀ ਮੁੰਡੀਆਂ ਦੇ ਘਰ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24