28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਇੰਡੀਅਨ ਪਬਲਿਕ ਸਕੂਲ ’ਚ ‘ਬੇਟੀ ਦਿਵਸ’ ਮਨਾਇਆ

ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)- ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਬੇਟੀ ਦਿਵਸ ਸਿਰਫ਼ ਇਕ ਸਮਾਗਮ ਨਹੀਂ ਸਗੋਂ ਬੇਟੀਆਂ ਦੇ ਸਨਮਾਨ, ਸਿੱਖਿਆ ਅਤੇ ਆਤਮਨਿਰਭਰਤਾ ਦਾ ਭਾਵਪੂਰਨ ਸੰਦੇਸ਼ ਬਣ ਕੇ ਸਾਹਮਣੇ ਆਇਆ। ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਅਤੇ ਮਹਿਲਾ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-09-2026
ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)- ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਬੇਟੀ ਦਿਵਸ ਸਿਰਫ਼ ਇਕ ਸਮਾਗਮ ਨਹੀਂ ਸਗੋਂ ਬੇਟੀਆਂ ਦੇ ਸਨਮਾਨ, ਸਿੱਖਿਆ ਅਤੇ ਆਤਮਨਿਰਭਰਤਾ ਦਾ ਭਾਵਪੂਰਨ ਸੰਦੇਸ਼ ਬਣ ਕੇ ਸਾਹਮਣੇ ਆਇਆ। ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਅਤੇ ਮਹਿਲਾ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਮਾਪਿ ਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਬੇਟੀ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਸਗੋਂ ਪਰਿਵਾਰ ਦੀ ਤਾਕਤ ਅਤੇ ਭਵਿੱਖ ਦੀ ਆਸ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਨੂੰ ਸਿਰਫ਼ ਵਿਆਹ ਲਈ ਨਹੀਂ ਸਗੋਂ ਸਿੱਖਿਆ, ਸੰਸਕਾਰ, ਆਤਮ-ਵਿਸ਼ਵਾਸ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਚੌਥੀ ਜਮਾਤ ਦੀ ਵਿਦਿਆਰਥਣ ਭਾਵਿਕਾ ਸ਼ਰਮਾ ਨੂੰ ਲੁਧਿਆਣਾ ਜ਼ੋਨ/ਕੇਂਦਰ ਵਿਚ ਓਲੰਪਿਆਡ ਵਿਚ ਚੌਥਾ ਸਥਾਨ ਪ੍ਰਾਪਤ ਕਰਨ ’ਤੇ 5000 ਰੁਪਏ ਨਕਦ ਇਨਾਮ, ਮੈਡਲ ਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਭਾਵਿਕਾ ਦੀ ਉਪਲਬਧੀ ਦੀ ਸ਼ਲਾਘਾ ਕਰਦਿਆਂ ਉਸਦਾ ਹੌਂਸਲਾ ਵਧਾਇਆ। ਇਸ ਮੌਕੇ ਉਪ ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ ਨੇ ਕਿਹਾ ਕਿ ਬੇਟੀ ਦਿਵਸ ਸਿਰਫ਼ ਇਕ ਦਿਨ ਮਨਾਉਣ ਦਾ ਮੌਕਾ ਨਹੀਂ, ਸਗੋਂ ਹਰ ਰੋਜ਼ ਬੇਟੀ ਨੂੰ ਸਨਮਾਨ, ਸਿੱਖਿਆ, ਸੁਰੱਖਿਆ ਤੇ ਬਰਾਬਰ ਦੇ ਮੌਕੇ ਦੇਣ ਸਾਦਾ ਸੰਕਲਪ ਹੈ।
Ad Position 22
No active advertisement
ਪਿਛਲੀ ਖ਼ਬਰ ਲਾਡੋਵਾਲ ਸੈਂਟਰ ਵਿਖੇ ਮਿਡ - ਡੇ - ਮੀਲ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਵਾਤਾਵਰਣਕ ਸਿਹਤ ਦਿਵਸ ਮਨਾਇਆ
Ad Position 24