ਅਮਨਦੀਪ ਹਸਪਤਾਲ ਵਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਮਨਾਇਆ ਵਿਸ਼ਵ ਦਿਲ ਦਿਵਸ
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਵਿਸ਼ਵ ਦਿਲ ਦਿਵਸ ਮੌਕੇ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਪਛਾਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਹਸਪਤਾਲ ਦੇ ਸੀਨੀਅਰ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਹਾਰਟ ਕੈਥ ਲੈਬ ਦੇ ਡਾਇਰੈਕਟਰ ਡਾ.
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਵਿਸ਼ਵ ਦਿਲ ਦਿਵਸ ਮੌਕੇ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਪਛਾਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਹਸਪਤਾਲ ਦੇ ਸੀਨੀਅਰ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਹਾਰਟ ਕੈਥ ਲੈਬ ਦੇ ਡਾਇਰੈਕਟਰ ਡਾ.ਹਕੀਮ ਇਰਫਾਨ ਸ਼ੌਕਤ ਨੇ ਕਿਹਾ ਕਿ ਬਦਲਦੀ ਜੀਵਨਸ਼ੈਲੀ, ਗਲਤ ਖਾਣ-ਪੀਣ, ਸਰੀਰਕ ਕਸਰਤ ਦੀ ਘਾਟ, ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਵਧਿਆ ਹੋਇਆ ਕੋਲੈਸਟਰੋਲ ਦਿਲ ਦੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ। ਉਨ੍ਹਾਂ ਦੱਸਿਆ ਕਿ ਹੁਣ ਦਿਲ ਦੀਆਂ ਬਿਮਾਰੀਆਂ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ, ਸਗੋਂ ਨੌਜਵਾਨ ਵੀ ਇਨ੍ਹਾਂ ਦੀ ਲਪੇਟ ਵਿਚ ਆ ਰਹੇ ਹਨ । ਡਾ.ਸ਼ੌਕਤ ਨੇ ਕਿਹਾ ਕਿ ਛਾਤੀ ਵਿਚ ਦਰਦ, ਸਾਹ ਲੈਣ ਵਿਚ ਤਕਲੀਫ਼, ਅਚਾਨਕ ਪਸੀਨਾ ਆਉਣਾ, ਚੱਕਰ ਆਉਣਾ ਅਤੇ ਬੇਹੱਦ ਥਕਾਵਟ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ ਅਤੇ ਅਜਿਹੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਿਯਮਿਤ ਸਿਹਤ ਜਾਂਚ ਕਰਵਾਉਣ, ਸੰਤੁਲਿਤ ਖੁਰਾਕ ਲੈਣ, ਰੋਜ਼ਾਨਾ ਸਰੀਰਕ ਕਸਰਤ ਕਰਨ, ਭਾਰ ਕੰਟਰੋਲ ਵਿਚ ਰੱਖਣ ਅਤੇ ਤਣਾਅ ਤੋਂ ਬਚਣ ਦੀ ਸਲਾਹ ਦਿੱਤੀ। ਡਾਕਟਰ ਸ਼ੌਕਤ ਨੇ ਸਿਗਰਟਨੋਸ਼ੀ ਅਤੇ ਤੰਬਾਕੂ ਦੇ ਸੇਵਨ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਨਮਕ ਦੀ ਵਰਤੋਂ ਸੀਮਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਅਮਨਦੀਪ ਹਸਪਤਾਲ ਵਿਚ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਆਧੁਨਿਕ ਸਹੂਲਤਾਂ ਉਪਲਬਧ ਹਨ, ਜਿਨ੍ਹਾਂ ਵਿਚ ਐਂਜੀਓਗ੍ਰਾਫੀ, ਐਂਜੀਓਪਲਾਸਟੀ, ਪੇਸਮੇਕਰ ਲਗਾਉਣ, ਦਿਲ ਦੀ ਅਲਟਰਾਸਾਊਂਡ ਜਾਂਚ, ਈ.ਸੀ.ਜੀ., ਟਰੈਡਮਿਲ ਟੈੱਸਟ ਅਤੇ ਦਿਲ ਦੀ ਧੜਕਣ ਦੀ 24 ਘੰਟੇ ਨਿਗਰਾਨੀ ਵਰਗੀਆਂ ਸਹੂਲਤਾਂ ਸ਼ਾਮਿਲ ਹਨ।