30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੇਂਟ ਦੇ ਗੁਦਾਮ ਵਿਚੋਂ ਚੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਿੱਲੀ ਰੋਡ ’ਤੇ ਸਥਿਤ ਇਕ ਰੰਗ ਰੋਗਨ ਦੇ ਸਾਮਾਨ ਦੇ ਗੁਦਾਮ ’ਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਉਸ ਵਕਤ ਲੱਗਿਆ, ਜਦੋਂ ਮਾਲਕ ਰਜੀਵ ਕੁਮਾਰ ਉਥੇ ਆਇਆ ਤਾਂ ਉਸ ਨੇ ਦੇਖਿਆ ਕਿ ਗੋਦਾਮ ਦੇ ਤਾਲੇ ਟੁੱਟੇ ਹੋਏ ਹਨ ਅਤੇ ਉਸ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਹੋ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਿੱਲੀ ਰੋਡ ’ਤੇ ਸਥਿਤ ਇਕ ਰੰਗ ਰੋਗਨ ਦੇ ਸਾਮਾਨ ਦੇ ਗੁਦਾਮ ’ਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਉਸ ਵਕਤ ਲੱਗਿਆ, ਜਦੋਂ ਮਾਲਕ ਰਜੀਵ ਕੁਮਾਰ ਉਥੇ ਆਇਆ ਤਾਂ ਉਸ ਨੇ ਦੇਖਿਆ ਕਿ ਗੋਦਾਮ ਦੇ ਤਾਲੇ ਟੁੱਟੇ ਹੋਏ ਹਨ ਅਤੇ ਉਸ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਹੋ ਚੁੱਕਾ ਹੈ। ਮਾਲਕ ਅਨੁਸਾਰ ਰਾਤ ਸਾਢੇ 9 ਵਜੇ ਦੇ ਕਰੀਬ ਉਸ ਨੂੰ ਫ਼ੋਨ ਆਇਆ ਕਿ ਗੁਦਾਮ ਵਿਚ ਕੁੱਝ ਵਿਅਕਤੀਆਂ ਵਲੋਂ ਸਾਮਾਨ ਲੱਦਿਆ ਜਾ ਰਿਹਾ ਹੈ, ਜਦੋਂ ਉਹ ਉੱਥੇ ਪਹੁੰਚਿਆ ਤਾਂ ਇਹ ਚੋਰ ਉਥੋਂ ਫ਼ਰਾਰ ਹੋ ਚੁੱਕੇ ਸਨ। ਦੁਕਾਨਦਾਰ ਦਾ ਕਹਿਣਾ ਹੈ ਕਿ ਗੋਦਾਮ ’ਚੋਂ ਲਗਪਗ 250 ਬਾਲਟੀਆਂ ਰੰਗ ਚੋਰੀ ਹੋ ਗਈਆਂ ਸਨ, ਜਿਨ੍ਹਾਂ ਦੀ ਕੀਮਤ ਲਗਪਗ 30 ਤੋਂ 35 ਲੱਖ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ ਚੋਰ ਚੋਰੀ ਦੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਤੇ ਡੀ. ਵੀ. ਆਰ. ਵੀ ਆਪਣੇ ਨਾਲ ਲੈ ਗਏ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲਈ ਹੈ ਅਤੇ ਫੁਟੇਜ ਦੇ ਆਧਾਰ ‘ਤੇ ਚੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਕੋਈ ਸੁਰਾਗ ਹਾਸਲ ਨਹੀਂ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਸੰਨੀ ਉਬਰਾਏ ਡਾਇਗਨੋਸਟਿਕ ਲੈਬ ਦਾ ਦੌਰਾ ਅਗਲੀ ਖ਼ਬਰ ਵਰਕਸ਼ਾਪ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
Ad Position 24