30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕੈਬਨਿਟ ਮੰਤਰੀ ਖੁੱਡੀਆਂ ਵਲੋਂ ਸੰਨੀ ਉਬਰਾਏ ਡਾਇਗਨੋਸਟਿਕ ਲੈਬ ਦਾ ਦੌਰਾ

ਲੁਧਿਆਣਾ, 29 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਲੇਮਟਾਬਰੀ ਸਥਿਤ ਡਾ.

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਲੇਮਟਾਬਰੀ ਸਥਿਤ ਡਾ. ਡੀ.ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਐਂਡ ਰਿਸਰਚ ਸੈਂਟਰ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚਲਾਈ ਜਾ ਰਹੀ ਸੰਨੀ ਉਬਰਾਏ ਡਾਇਗਨੋਸਟਿਕ ਲੈਬ ਦਾ ਦੌਰਾ ਕੀਤਾ। ਇਸ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਇੰਦਰਜੀਤ ਸਿੰਘ, ਟਰੱਸਟ ਦੀ ਲੁਧਿਆਣਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ, ਸੁਖਬੀਰ ਸਿੰਘ ਜਾਖੜ ਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਲੈਬ ਦੀ ਕਾਰਜਪ੍ਰਣਾਲੀ ਤੇ ਉਪਲਬਧ ਜਾਂਚ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੈਬ ਦੀ ਸ਼ੁਰੂਆਤ 23 ਮਾਰਚ ਨੂੰ ਹੋਈ ਸੀ ਅਤੇ ਹੁਣ ਇਸ ਦੇ ਦੋ ਸਾਲ ਪੂਰੇ ਹੋ ਚੁੱਕੇ ਹਨ। ਇਸ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਕੀਤਾ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੈਬ ਦਾ ਨਿਰੀਖਣ ਕਰਦਿਆਂ ਉਪਲਬਧ ਸਹੂਲਤਾਂ ਅਤੇ ਜਾਂਚ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਲੋੜਵੰਦ ਲੋਕਾਂ ਨੂੰ ਸਸਤੀ ਅਤੇ ਪਹੁੰਚਯੋਗ ਸਿਹਤ ਜਾਂਚ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਡਾ. ਡੀ.ਐਨ. ਕੋਟਨਿਸ ਹਸਪਤਾਲ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਤੱਕ ਸਿਹਤ ਅਤੇ ਹੋਰ ਜ਼ਰੂਰੀ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਸੰਨੀ ਉਬਰਾਏ ਡਾਇਗਨੋਸਟਿਕ ਲੈਬ ਵੀ ਇਸੇ ਲੋਕ ਸੇਵਾ ਦੀ ਭਾਵਨਾ ਤਹ ਿਤ ਅਸਲ ਲਾਗਤ ਤੋਂ ਵੀ ਘੱਟ ਫ਼ੀਸ ‘ਤੇ ਵੱਖ-ਵੱਖ ਜਾਂਚ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਦਿਨੇਸ਼ ਰਾਠੌਰ, ਅਮਿੰਦਰ ਸਿੰਘ ਗਰੇਵਾਲ, ਗਗਨ ਭਾਟੀਆ, ਡਾ. ਰਘੁਬੀਰ ਸਿੰਘ, ਤਰਸੇਮ ਲਾਲ ਤੋਂ ਇਲਾਵਾ ਹਸਪਤਾਲ ਤੇ ਲੈਬ ਦਾ ਸਟਾਫ਼ ਹਾਜ਼ਰ ਸੀ। ਅੰਤ ’ਚ ਹਸਪਤਾਲ ਪ੍ਰਬੰਧਨ ਤੇ ਹਾਜ਼ਰ ਪਤਵੰਤੇ ਵਿਅਕਤੀਆਂ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਸੰਨੀ ਕੈਂ ਅਗਲੀ ਖ਼ਬਰ ਪੇਂਟ ਦੇ ਗੁਦਾਮ ਵਿਚੋਂ ਚੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
Ad Position 24