30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਸੰਨੀ ਕੈਂ

ਲੁਧਿਆਣਾ, 29 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਪਿੰਡ ਦੋਲੋਂ ਕਲਾਂ ਵਿਚ ਭਰਵਾਂ ਸਮਰਥਨ ਮਿਲਿਆ। ਲੁਧਿਆਣਾ ਦਿਹਾਤੀ ਭਾਜਪਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਯਾਤਰਾ ਦੋਲੋਂ ਕਲਾਂ ਪੁੱਜੀ ਤਾਂ ਵੱਡੀ ਗਿਣਤੀ ਵਿਚ ਲੋਕਾਂ ਨੇ ਇਸਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਪਿੰਡ ਦੋਲੋਂ ਕਲਾਂ ਵਿਚ ਭਰਵਾਂ ਸਮਰਥਨ ਮਿਲਿਆ। ਲੁਧਿਆਣਾ ਦਿਹਾਤੀ ਭਾਜਪਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਯਾਤਰਾ ਦੋਲੋਂ ਕਲਾਂ ਪੁੱਜੀ ਤਾਂ ਵੱਡੀ ਗਿਣਤੀ ਵਿਚ ਲੋਕਾਂ ਨੇ ਇਸਦਾ ਸਵਾਗਤ ਕੀਤਾ। ਵੱਡੇ ਇਕੱਠ ਕਾਰਨ ਸਮਾਗਮ ਰੈਲੀ ਦਾ ਰੂਪ ਧਾਰ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭਜੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗਰਗ, ਦਿੱਲੀ ਦੇ ਵਿਧਾਇਕ ਰਾਜ ਕੁਮਾਰ ਭਾਟੀਆ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਜੀਵਨ ਗੁਪਤਾ, ਗੁਰਦੀਪ ਸਿੰਘ ਗੋਸ਼ਾ, ਪ੍ਰਿਤਪਾਲ ਸਿੰਘ ਬਲੀਏਵਾਲ ਸਮੇਤ ਕਈ ਆਗੂ ਮੌਜੂਦ ਰਹੇ। ਇਸ ਮੌਕੇ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਮਕਸਦ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨਾ ਹੈ। ਉਨ੍ਹਾਂ ਹਰਜੀਤ ਸਿੰਘ ਗਰੇਵਾਲ, ਦਵਿੰਦਰ ਸਿੰਘ ਗਰੇਵਾਲ ਅਤੇ ਸਮੂਹ ਦੋਲੋ ਕਲਾਂ ਵਾਸੀਆਂ ਦਾ ਯਾਤਰਾ ਦੇ ਸਵਾਗਤ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਰੈਲੀ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਨਾਲ ਜੁੜਨ ਦਾ ਸੁਨੇਹਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਲੀਵਾਲ ਦੇ ਯਤਨਾਂ ਸਦਕਾ ਦੁਬਈ ਵਿਚ ਡੇਢ ਮਹੀਨੇ ਤੋਂ ਰੁਲ ਰਹੀ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰ... ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਸੰਨੀ ਉਬਰਾਏ ਡਾਇਗਨੋਸਟਿਕ ਲੈਬ ਦਾ ਦੌਰਾ
Ad Position 24