29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਰਾਈਵਰ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਲੁਧਿਆਣਾ, 29 ਸਤੰਬਰ (ਜਤਿੰਦਰ ਭੰਬੀ)-ਦਿੱਲੀ ਦੇ ਕਥਿਤ ਥੱਪੜ ਕਾਂਡ ਨੂੰ ਲੈ ਕੇ ਭਾਜਪਾ ਦੇ ਇਕ ਮੰਤਰੀ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਪਰਚਾ ਦਰਜ ਹੋਣ ਦਾ ਹਵਾਲਾ ਦਿੰਦਿਆਂ ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਤੋਂ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਤਿੱਖੇ ਸਵਾਲ ਖੜੇ ਕੀਤੇ ਹਨ। ਚੀਮਾ ਨੇ ਕਿਹਾ ਕਿ ਜੇਕਰ ਦਿੱਲੀ ਵਿਚ ਇਕ ਮੰਤਰੀ ਖ਼ਿਲਾਫ਼ ਕਥਿਤ ਥੱਪੜ ਕਾਂਡ ਨੂੰ ਲੈ ਕੇ ਪਰਚਾ ਦਰਜ ਹੋ ਸਕਦਾ ਹੈ ਤਾਂ ਪੰਜਾਬ ਵਿਚ ‘ਆਪ’ ਦੀ ਵਿਧਾਇਕਾ ਨਾਲ ਜੁੜੇ ਕਥਿਤ ਥੱਪੜ ਕਾਂਡ ਵਿਚ ਕਾਨੂੰਨ ਅਨੁਸਾਰ ਕਾਰਵਾਈ ਕਿਉਂ ਨਹੀਂ ਹੋ ਰਹੀ?

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਜਤਿੰਦਰ ਭੰਬੀ)-ਦਿੱਲੀ ਦੇ ਕਥਿਤ ਥੱਪੜ ਕਾਂਡ ਨੂੰ ਲੈ ਕੇ ਭਾਜਪਾ ਦੇ ਇਕ ਮੰਤਰੀ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਪਰਚਾ ਦਰਜ ਹੋਣ ਦਾ ਹਵਾਲਾ ਦਿੰਦਿਆਂ ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਤੋਂ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਤਿੱਖੇ ਸਵਾਲ ਖੜੇ ਕੀਤੇ ਹਨ। ਚੀਮਾ ਨੇ ਕਿਹਾ ਕਿ ਜੇਕਰ ਦਿੱਲੀ ਵਿਚ ਇਕ ਮੰਤਰੀ ਖ਼ਿਲਾਫ਼ ਕਥਿਤ ਥੱਪੜ ਕਾਂਡ ਨੂੰ ਲੈ ਕੇ ਪਰਚਾ ਦਰਜ ਹੋ ਸਕਦਾ ਹੈ ਤਾਂ ਪੰਜਾਬ ਵਿਚ ‘ਆਪ’ ਦੀ ਵਿਧਾਇਕਾ ਨਾਲ ਜੁੜੇ ਕਥਿਤ ਥੱਪੜ ਕਾਂਡ ਵਿਚ ਕਾਨੂੰਨ ਅਨੁਸਾਰ ਕਾਰਵਾਈ ਕਿਉਂ ਨਹੀਂ ਹੋ ਰਹੀ? ਉਨ੍ਹਾਂ ਸਵਾਲ ਕੀਤਾ ਕਿ ਕੀ ਕਾਨੂੰਨ ਸੱਤਾ ਧਿਰ ਦੇ ਆਗੂਆਂ ਲਈ ਵੱਖਰਾ ਅਤੇ ਆਮ ਨਾਗਰਿਕਾਂ ਲਈ ਵੱਖਰਾ ਹੈ? ਉਨ੍ਹਾਂ ਕਿਹਾ ਕਿ ਜਿਸ ਗ਼ਰੀਬ ਡਰਾਈਵਰ ਨਾਲ ਕਥਿਤ ਤੌਰ ‘ਤੇ ਧੱਕੇਸ਼ਾਹੀ ਹੋਣ ਦੇ ਦੋਸ਼ ਲੱਗ ਰਹੇ ਹਨ, ਉਸ ਨੂੰ ਵੀ ਕਾਨੂੰਨ ਅਨੁਸਾਰ ਇਨਸਾਫ਼ ਮਿਲਣਾ ਚਾਹੀਦਾ ਹੈ। ਚੀਮਾ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਡਰਾਈਵਰ ਦਾ ਚਲਾਨ ਵੀ ਕਟਵਾਇਆ ਗਿਆ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗ਼ਰੀਬ ਡਰਾਈਵਰ ਦੀ ਆਵਾਜ਼ ਨੂੰ ਦੱਬਣ ਨਹੀਂ ਦੇਵੇਗੀ। ਜੇਕਰ ਨਿਰਪੱਖ ਜਾਂਚ ਵਿਚ ਕਿਸੇ ਵਿਅਕਤੀ ਵਲੋਂ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਡਰਾਈਵਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਜਾਂਚ ਦੌਰਾਨ ਜੇਕਰ ਕਿਸੇ ਦੀ ਕਾਨੂੰਨੀ ਜ਼ਿੰਮੇਵਾਰੀ ਤੈਅ ਹੁੰਦੀ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਡਰਾਈਵਰ ਨੂੰ ਇਨਸਾਫ਼ ਨਹੀਂ ਮਿਲਦਾ, ਕਾਂਗਰਸ ਪਾਰਟੀ ਇਹ ਮੁੱਦਾ ਲੋਕਾਂ ਦੀ ਕਚਹਿਰੀ ਵਿਚ ਲਗਾਤਾਰ ਉਠਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਹਰਿਗੋਬਿੰਦਗੜ੍ਹ ਸਾਹਿਬ ਗਧਾਪੁਰ ਵਿਖੇ ਪਰਮ ਸੰਤ ਬਾਬਾ ਸੁੱਚਾ ਸਿੰਘ ਦਾ ਬਰਸੀ ਸਮਾਗਮ ਕਰਵਾਇਆ ਅਗਲੀ ਖ਼ਬਰ ਤਾਲਾ ਠੀਕ ਕਰਨ ਆਏ ਕਾਰੀਗਰ ਮਾਲਕਾਂ ਦੇ 15 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਹੋਏ ਫਰਾਰ
Ad Position 24