29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੂਬਾ ਸਰਕਾਰ ਸੱਤ ਦਿਨਾਂ ਦੇ ਅੰਦਰ ਕਾਰਵਾਈ ਅਮਲ ’ ਚ ਲਿਆਵੇ , ਨਹੀਂ ਤਾਂ ਲਵਾਂਗੇ ਵੱਡਾ ਐਕਸ਼ਨ - ਕਾਦੀਆਂ

ਲੁਧਿਆਣਾ, 29 ਸਤੰਬਰ (ਜਸਵਿੰਦਰ ਸਿੰਘ )-ਭਾਰਤੀ ਕਿਸਾਨ ਯੂਨੀਅਨ ਰਜਿ ਪੰਜਾਬ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੂਬਾ ਪੱਧਰੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਬੇਮਿਸਾਲ ਦਿੱਤੇ ਧਰਨੇ ਦੌਰਾਨ ਸਰਕਾਰ ਵੱਲੋਂ ਲਿਖਤੀ ਤੌਰ ਤੇ ਮੰਨੀਆਂ ਮੰਗਾਂ ਜਿਹਨਾਂ ਦਾ ਨਿਪਟਾਰਾ 7 ਅਕਤੂਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਕੀਤਾ ਜਾਣਾ ਸੀ। ਪ੍ਰੰਤੂ ਸਰਕਾਰ ਵੱਲੋਂ ਸਤੰਬਰ ਮਹੀਨਾ ਬੀਤ ਜਾਣ ਤੇ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਜਸਵਿੰਦਰ ਸਿੰਘ )-ਭਾਰਤੀ ਕਿਸਾਨ ਯੂਨੀਅਨ ਰਜਿ ਪੰਜਾਬ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੂਬਾ ਪੱਧਰੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਬੇਮਿਸਾਲ ਦਿੱਤੇ ਧਰਨੇ ਦੌਰਾਨ ਸਰਕਾਰ ਵੱਲੋਂ ਲਿਖਤੀ ਤੌਰ ਤੇ ਮੰਨੀਆਂ ਮੰਗਾਂ ਜਿਹਨਾਂ ਦਾ ਨਿਪਟਾਰਾ 7 ਅਕਤੂਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਕੀਤਾ ਜਾਣਾ ਸੀ। ਪ੍ਰੰਤੂ ਸਰਕਾਰ ਵੱਲੋਂ ਸਤੰਬਰ ਮਹੀਨਾ ਬੀਤ ਜਾਣ ਤੇ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਇਸ ਲਈ ਜੇਕਰ ਸਰਕਾਰ ਵੱਲੋਂ ਆਉਣ ਵਾਲੇ 7 ਦਿਨਾਂ ਦੇ ਅੰਦਰ ਅੰਦਰ ਕੀਤੇ ਵਾਅਦਿਆਂ ਵਾਰੇ ਕੋਈ ਕਾਰਵਾਈ ਅਮਲ ਵਿੱਚ ਨਾਂ ਲਿਆਂਦੀ ਗਈ ਤਾਂ ਕਾਦੀਆਂ ਜਥੇਬੰਦੀ ਨੂੰ ਮਜਬੂਰਨ ਕੋਈ ਵੱਡਾ ਤੇ ਸਖਤ ਐਕਸ਼ਨ ਲੈਣਾ ਪਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਦੂਜੇ ਮਤੇ ਰਾਹੀਂ ਮੰਗ ਕੀਤੀ ਕਿਉਂਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰੰਤੂ ਸਰਕਾਰ ਵੱਲੋਂ ਖ਼ਰੀਦ ਦੇ ਯੋਗ ਪ੍ਰਬੰਧ ਨਹੀਂ ਕੀਤੇ ਗਏ। ਇਸ ਲਈ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਦੀ ਜਿਣਸ ਬਿਨਾਂ ਕਿਸੇ ਕਟੌਤੀ ਖਰੀਦੀ ਜਾਵੇ। ਇੱਕ ਹੋਰ ਮਤੇ ਰਾਹੀਂ ਮੰਗ ਕੀਤੀ ਕਿ ਸੂਬੇ ਅੰਦਰ ਪੂਰੀ ਮਾਤਰਾ ਅਨੁਸਾਰ ਕੋਆਪਰੇਟਿਵ ਸੁਸਾਇਟੀ ਵਿੱਚ ਡੀ ਏ ਪੀ ਦੇ ਬਫਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ। ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਨੇ ਸਤਨਾਮ ਸਿੰਘ ਸੱਲੋਪੁਰੀ ਨਾਲ ਪ੍ਰੇਰਨਾਦਾਇਕ ਸੈਸ਼ਨ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸਵ: ਹਰਬੰਸ ਕੌਰ ਮੱਕੜ
Ad Position 24