ਕਿਹਾ, ਆਉਣ ਵਾਲੇ ਦਿਨਾਂ ਵਿਚ ਮੌਜੂਦਾ ਸਰਕਾਰ ਦੇ ਭ੍ਰਿਸ਼ਟ ਅਫ਼ਸਰਸ਼ਾਹੀ ਦੇ ਚਿੱਠੇ ਫਰੋਲੇ ਜਾਣਗੇ
ਲੁਧਿਆਣਾ, 2 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 42 ਵਿਖੇ ਮਹਿਲਾ ਕਾਂਗਰਸ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਉਲੀਕਦਿਆਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੀ ‘ਆਪ’ ਸਰਕਾਰ ਅਤੇ ਭ੍ਰਿਸ਼ਟ ਅਫ਼ਸਰਸ਼ਾਹੀ ਦੇ ਚਿੱਠੇ ਫਰੋਲੇ ਜਾਣਗੇ, ਜਿਹੜੇ ਆਮ ਲੋਕਾਂ ਦਾ ਕੰਮ ਕਰਨ ਤੋਂ ਕੰਨੀ ਕਤਰਾਉਂਦੇ ਹਨ ਅਤੇ ਵਗੈਰ ਰਿਸ਼ਵਤ ਤੋਂ ਲੋਕਾਂ ਦੇ ਕੰਮਾਂ ਨੂੰ ਤਰਜੀਹ ਨਹੀਂ ਦਿੰਦੇ।
ਲੁਧਿਆਣਾ, 2 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 42 ਵਿਖੇ ਮਹਿਲਾ ਕਾਂਗਰਸ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਉਲੀਕਦਿਆਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੀ ‘ਆਪ’ ਸਰਕਾਰ ਅਤੇ ਭ੍ਰਿਸ਼ਟ ਅਫ਼ਸਰਸ਼ਾਹੀ ਦੇ ਚਿੱਠੇ ਫਰੋਲੇ ਜਾਣਗੇ, ਜਿਹੜੇ ਆਮ ਲੋਕਾਂ ਦਾ ਕੰਮ ਕਰਨ ਤੋਂ ਕੰਨੀ ਕਤਰਾਉਂਦੇ ਹਨ ਅਤੇ ਵਗੈਰ ਰਿਸ਼ਵਤ ਤੋਂ ਲੋਕਾਂ ਦੇ ਕੰਮਾਂ ਨੂੰ ਤਰਜੀਹ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿਚ ਫ਼ੇਲ੍ਹ ਸਾਬਤ ਹੋਈ ਹੈ, ਜਿਸ ਦਾ ਨਤੀਜਾ ਇਹ ਹੈ ਕਿ ਆਏ ਦਿਨ ਪੰਜਾਬ ਅੰਦਰ ਕਿਸੇ ਨਾ ਕਿਸੇ ਪਿੰਡ ਵਿਚ ਨੌਜਵਾਨ ਅਜਾਈਂ ਮੌਤ ਦੇ ਮੂੰਹ ਜਾ ਰਹੇ ਹਨ। ਉਨ੍ਹਾਂ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਸ਼ਹਿਰ ਵਿਚ ਵਿਕਾਸ ਦੇ ਨਾਂ ‘ਤੇ ਇਕ ਵੀ ਨਵਾਂ ਕੰਮ ਨਹੀਂ ਹੋਇਆ। ਸ਼ਹਿਰ ਦੀਆਂ ਸੜਕਾਂ, ਸੀਵਰੇਜ ਵਿਵਸਥਾ, ਸਫ਼ਾਈ ਅਤੇ ਇੰਡਸਟਰੀ ਦੀ ਹਾਲਤ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਲੁਧਿਆਣਾ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਠੱਪ ਕਰਕੇ ਰੱਖ ਦਿੱਤਾ ਗਿਆ ਹੈ, ਜਿਸ ਕਾਰਨ ਅੱਜ ਸ਼ਹਿਰ ਦਾ ਹਰ ਵਰਗ ਨਿਰਾਸ਼ ਅਤੇ ਪਰੇਸ਼ਾਨ ਹੈ। ਬੈਂਸ ਨੇ ਆਸਵੰਦ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ ਤੇ ਹਰ ਵਰਗਂਕਿਸਾਨ, ਮਜ਼ਦੂਰ, ਵਪਾਰੀ, ਛੋਟੇ ਦੁਕਾਨਦਾਰ, ਔਰਤਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਸਾਰਿਆਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਂਦੇ ਹੀ ਲੁਧਿਆਣਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਂਦਾ ਜਾਵੇਗਾ। ਮੀਟਿੰਗ ਦੌਰਾਨ ਮਹਿਲਾ ਕਾਂਗਰਸ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਉਤਸ਼ਾਹ ਦੇਖਦਿਆਂ, ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ, ਸਵੀਟੀ ਭੱਲਾ, ਅਮਰਜੀਤ ਕੌਰ ਰਾਣੀ, ਹਰਜੀਤ ਕੌਰ, ਗੁਰਦੀਪ ਕੌਰ, ਕੁਲਦੀਪ ਕੌਰ, ਕਰਮਜੀਤ ਕੌਰ, ਪਿੰਕੀ ਅਤੇ ਹਾਜ਼ਰ ਸਾਰੇ ਮੋਹਤਬਰ ਸੱਜਣਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਸ਼ਕਤੀ ਦਾ ਇਹ ਸਹਿਯੋਗ ਅਤੇ ਮਿਹਨਤ ਆਗਾਮੀ ਚੋਣਾਂ ਵਿਚ ਵੱਡੀ ਜਿੱਤ ਦਾ ਆਧਾਰ ਬਣੇਗੀ। ਇਸ ਮੀਟਿੰਗ ਵਿਚ ਇਲਾਕੇ ਦੇ ਵੱਡੀ ਗਿਣਤੀ ਪਾਰਟੀ ਵਰਕਰ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।