03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਫ਼ਤਰ ਦੇ ਬਾਹਰ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਉਲਟ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ ਡਾ. ਤਰਲੋਚਨ ਸਿੰਘ

ਲੁਧਿਆਣਾ, 2 ਅਕਤੂਬਰ-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕਰਕੇ ਲੋਕਾਂ ਦੀ ਸਿਹਤ ਨਾਲ ਕੀਤੇ ਜਾ ਰਹੇ ਖਿਲਵਾੜ ਨੂੰ ਦੇਖਦਿਆਂ ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਜ਼ਿਲ੍ਹੇ ਦੇ ਸਿਹਤ ਅਧਿਕਾਰੀ ਇਨ੍ਹਾਂ ਹੁਕਮਾਂ ਨੂੰ ਲੈ ਕੇ ਗੰਭੀਰ ਦਿਖਾਈ ਨਹੀਂ ਦੇ ਰਹੇ। ‘ਦੀਵੇ ਥੱਲੇ ਹਨ੍ਹੇਰਾ’ ਕਹਾਵਤ ਸਿਵਲ ਸਰਜਨ ਦਫ਼ਤਰ ’ਤੇ ਸਾਫ਼ ਢੁਕਦੀ ਦਿਖਾਈ ਦੇ ਰਹੀ ਹੈ।

Ad Position 21
No active advertisement
ਸਿਵਲ ਸਰਜਨ ਦਫ਼ਤਰ ਤੋਂ ਕੁੱਝ ਦੂਰੀ ’ਤੇ ਸੜਕ ਕਿਨਾਰੇ ਖੜ੍ਹੇ ਗੰਦੇ ਪਾਣੀ ’ਤੇ ਪਣਪ ਰਿਹਾ ਮੱਛਰ। ਤਸਵੀਰ : ਸੇਵਕ ਸਿੰਘ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ। 03-10-2026
ਲੁਧਿਆਣਾ, 2 ਅਕਤੂਬਰ-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕਰਕੇ ਲੋਕਾਂ ਦੀ ਸਿਹਤ ਨਾਲ ਕੀਤੇ ਜਾ ਰਹੇ ਖਿਲਵਾੜ ਨੂੰ ਦੇਖਦਿਆਂ ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਜ਼ਿਲ੍ਹੇ ਦੇ ਸਿਹਤ ਅਧਿਕਾਰੀ ਇਨ੍ਹਾਂ ਹੁਕਮਾਂ ਨੂੰ ਲੈ ਕੇ ਗੰਭੀਰ ਦਿਖਾਈ ਨਹੀਂ ਦੇ ਰਹੇ। ‘ਦੀਵੇ ਥੱਲੇ ਹਨ੍ਹੇਰਾ’ ਕਹਾਵਤ ਸਿਵਲ ਸਰਜਨ ਦਫ਼ਤਰ ’ਤੇ ਸਾਫ਼ ਢੁਕਦੀ ਦਿਖਾਈ ਦੇ ਰਹੀ ਹੈ। ਡੇਂਗੂ, ਮਲੇਰੀਆ, ਸਵਾਈਨ ਫਲੂ ਵਰਗੀਆਂ ਭਿਆਨਕ ਬਿਮਾਰੀਆਂ ਦੇ ਖ਼ਦਸ਼ੇ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਜਿੱਥੇ ਸ਼ਹਿਰ ਭਰ ਵਿਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਸ਼ਹਿਰ ਦੇ ਸਿਵਲ ਸਰਜਨ ਦਫ਼ਤਰ ਬਾਹਰ ਲੱਗੀਆਂ ਰੇਹੜੀਆਂ ’ਤੇ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ ਵੀ ਸਿਹਤ ਵਿਭਾਗ ਦੀ ਕਾਰਵਾਈ ਉਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਸਿਵਲ ਸਰਜਨ ਦਫ਼ਤਰ ਬਾਹਰ ਬਿਨਾਂ ਦਸਤਾਨੇ ਪਾਏ ਅਤੇ ਸਿਰ ’ਤੇ ਟੋਪੀ ਲਏ ਖੁੱਲ੍ਹੇ ਅਸਮਾਨ ਹੇਠ ਖਾਣ-ਪੀਣ ਦਾ ਸਾਮਾਨ ਵੇਚਿਆ ਜਾ ਰਿਹਾ ਹੈ। ਜੇਕਰ ਸਿਵਲ ਸਰਜਨ ਦਫ਼ਤਰ ਦੇ ਬਾਹਰ ਹਾਲਾਤ ਇਹੋ ਜਿਹੇ ਹੋਣਗੇ ਤਾਂ ਸ਼ਹਿਰ ਦਾ ਤਾਂ ਰੱਬ ਹੀ ਰਾਖਾ ਹੋਊ। ਸਿਵਲ ਸਰਜਨ ਦਫ਼ਤਰ ਦੇ ਬਿਲਕੁਲ ਨਾਲ ਦੀਵਾਰ ਦੇ ਨਾਲ ਇਕ ਨਾਈ ਬੈਠਾ ਹੋਇਆ ਹੈ, ਜਿਸ ਵਲੋਂ ਸਫ਼ਾਈ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਿਆ ਜਾ ਰਿਹਾ। ਨਾਈ ਦੀ ਕੁਰਸੀ ਨਾਲ ਪਈ ਗੰਦਗੀ ਉਪਰ ਮੱਛਰ ਪੈਦਾ ਹੋ ਰਿਹਾ ਹੈ। ਇਸੇ ਤਰ੍ਹਾਂ ਸਿਵਲ ਸਰਜਨ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਹੀ ਸਥਿਤ ਇਕ ਕਲੀਨਿਕ ਦੇ ਬਾਹਰ ਗੰਦਾ ਪਾਣੀ ਖੜ੍ਹਾ ਹੈ, ਜਿਸ ਉਪਰ ਡੇਂਗੂ ਮੱਛਰ ਪੈਦਾ ਹੋ ਰਿਹਾ ਹੈ। ਸਿਵਲ ਸਰਜਨ ਦਫ਼ਤਰ ਹੋਣ ਕਾਰਨ ਇੱਥੇ ਸਿਹਤ ਵਿਭਾਗ ਦੇ ਉਚ ਅਧਿਕਾਰੀ ਸਵੇਰੇ ਸ਼ਾਮ ਇਨ੍ਹਾਂ ਸੜਕਾਂ ਤੋਂ ਆਉਂਦੇ ਜਾਂਦੇ ਰਹਿੰਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਨਜ਼ਰ ਸ਼ਾਇ ਦ ਦਫ਼ਤਰ ਦੇ ਬਾਹਰ ਲੱਗੀਆਂ ਖਾਣ-ਪੀਣ ਦੀਆਂ ਰੇਹੜੀਆਂ ਅਤੇ ਖੜ੍ਹੇ ਗੰਦੇ ਪਾਣੀ ਵੱਲ ਨਹੀਂ ਪੈਂਦੀ ਜਾਂ ਫਿਰ ਅਧਿਕਾਰੀ ਇਹ ਸਭ ਕੁੱਝ ਦੇਖਦੇ ਅੱਖਾਂ ਮੀਟ ਕੇ ਲੰਘ ਜਾਂਦੇ ਹਨ, ਇਹ ਵੀ ਆਪਣੇ ਆਪ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਆਸਪਾਸ ਰਹਿੰਦੇ ਲੋਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਰੇਹੜੀਆਂ ਵਾਲਿਆਂ ਵਲੋਂ ਖਾਣ-ਪੀਣ ਦਾ ਸਾਮਾਨ ਧੜੱਲੇ ਨਾਲ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹੋਰ ਵੀ ਜਿਹੜੇ ਮਰਜ਼ੀ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਫੜ੍ਹੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਰੇਹੜੀਆਂ ਫੜ੍ਹੀਆਂ ਤੇ ਵੇਚੇ ਜਾ ਰਹੇ ਖਾਣ ਪੀਣ ਵਾਲੇ ਸਮਾਨ ਦੀ ਜੇਕਰ ਸਿਹਤ ਵਲੋਂ ਵਲੋਂ ਜਾਂਚ ਕੀਤੀ ਜਾਵੇ ਤਾਂ ਕਈ ਹੈਰਾਨੀਜਨਕ ਨਤੀਜੇ ਸਾਹਮਣੇ ਆ ਸਕਦੇ ਹਨ। ­
Ad Position 22
No active advertisement
ਪਿਛਲੀ ਖ਼ਬਰ ਭਾਈ ਸਤਵੰਤ ਸਿੰਘ ਖ਼ਾਲਸਾ ਪਟਿਆਲਾ ਵਾਲਿਆਂ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ ਅਗਲੀ ਖ਼ਬਰ ਕਿਹਾ, ਆਉਣ ਵਾਲੇ ਦਿਨਾਂ ਵਿਚ ਮੌਜੂਦਾ ਸਰਕਾਰ ਦੇ ਭ੍ਰਿਸ਼ਟ ਅਫ਼ਸਰਸ਼ਾਹੀ ਦੇ ਚਿੱਠੇ ਫਰੋਲੇ ਜਾਣਗੇ
Ad Position 24