03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਈ ਸਤਵੰਤ ਸਿੰਘ ਖ਼ਾਲਸਾ ਪਟਿਆਲਾ ਵਾਲਿਆਂ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਦੂਜੇ ਪਾਤਸ਼ਾਹ ਧੰਨ-ਧੰਨ ਸਤਿਗੁਰੂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਗੁਰਤਾ ਗੱਦੀ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਇਲਾਕੇ ਭਰ ਵਿਚੋਂ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਦੂਜੇ ਪਾਤਸ਼ਾਹ ਧੰਨ-ਧੰਨ ਸਤਿਗੁਰੂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਗੁਰਤਾ ਗੱਦੀ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਇਲਾਕੇ ਭਰ ਵਿਚੋਂ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਤਵੰਤ ਸਿੰਘ ਜੀ ਖ਼ਾਲਸਾ (ਪਟਿਆਲਾ ਵਾਲੇ) ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਪਰਮਜੀਤ ਸਿੰਘ ਨੇ ਭਾਈ ਹਰਵਿੰਦਰ ਸਿੰਘ ਖ਼ਾਲਸਾ ਦੇ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਅਖੀਰ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਮਲਕੀਤ ਸਿੰਘ, ਰਘਵੀਰ ਸਿੰਘ, ਤਜਿੰਦਰ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਝੱਗਰ, ਪਰਮਜੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਤਰਲੋਕ ਸਿੰਘ, ਜਗਜੀਵਨ ਸਿੰਘ, ਗੁਰਵਿੰਦਰ ਸਿੰਘ ਚਾਵਲਾ, ਬਲਵੀਰ ਸਿੰਘ (ਏ.ਜੀ.ਐਮ.) ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਸੀਹੀ ਭਾਈਚਾਰੇ ਵਲੋਂ ਪੁਲਿਸ ਨੂੰ ਸ਼ਿਕਾਇਤ ਅਗਲੀ ਖ਼ਬਰ ਦਫ਼ਤਰ ਦੇ ਬਾਹਰ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਉਲਟ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ ਡਾ. ਤਰਲੋਚਨ ਸਿੰਘ
Ad Position 24