ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਹੋਏ ਸੜਕ ਹਾਦਸੇ ਵਿਚ ਇਕ ਨਵ ਵਿਆਹੁਤਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲੇਸ਼ ਵਜੋਂ ਕੀਤੀ ਗਈ ਹ, ਜਿਸਦੀ ਉਮਰ 28 ਸਾਲ ਦੇ ਕਰੀਬ ਸੀ।
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਹੋਏ ਸੜਕ ਹਾਦਸੇ ਵਿਚ ਇਕ ਨਵ ਵਿਆਹੁਤਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲੇਸ਼ ਵਜੋਂ ਕੀਤੀ ਗਈ ਹ, ਜਿਸਦੀ ਉਮਰ 28 ਸਾਲ ਦੇ ਕਰੀਬ ਸੀ। ਅਜੇ ਪੰਜ ਮਹੀਨੇ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਉਸ ਦੀ ਪਤਨੀ ਇਕ ਹਸਪਤਾਲ ਵਿਚ ਕੰਮ ਕਰਦੀ ਹੈ। ਦੇਰ ਸ਼ਾਮ ਉਹ ਆਪਣੀ ਪਤਨੀ ਨੂੰ ਹਸਪਤਾਲ ਵਿਚ ਲੈਣ ਲਈ ਐਕਟਿਵਾ ‘ਤੇ ਜਾ ਰਿਹਾ ਸੀ ਕਿ ਜਦੋਂ ਉਹ ਜੀਵਨ ਨਗਰ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਮੌਕੇ ਤੋਂ ਟਰਾਲਾ ਚਾਲਕ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ।