ਐੱਚ . ਵੀ . ਐੱਮ . ਗਲੋਬਲ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐੱਚ. ਵੀ.
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐੱਚ.ਵੀ.ਐੱਮ. ਗਲੋਬਲ ਸਕੂਲ, ਸੈਕਟਰ 32 ਵਿਖੇ ਗਾਂਧੀ ਜਯੰਤੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਸਿਧਾਂਤਾਂ ਅਤੇ ਰਾਸ਼ਟਰ ਪ੍ਰਤੀ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ। ਇਸ ਉਪਰੰਤ ਮਹਾਤਮਾ ਗਾਂਧੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲਾ ਇਕ ਭਾਸ਼ਣ ਦਿੱਤਾ ਗਿਆ। ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਆਮ ਗਿਆਨ ਦੇ ਸਵਾਲ ਪੁੱਛੇ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਗਿਆਨ ਵਿਚ ਵਾਧਾ ਕੀਤਾ। ਪਲੇਵੇਅ ਅਤੇ ਬਾਲ ਵਾਟਿਕਾ ਦੇ ਨੌਜਵਾਨ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਆਦਰਸ਼ਾਂ ‘ਤੇ ਆਧਾਰਿਤ ਰਚਨਾਤਮਿਕ ਗਤੀਵਿਧੀਆਂ ਵਿਚ ਹਿੱਸਾ ਲਿਆ। ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਹਾਤਮਾ ਗਾਂਧੀ ਦੇ ਜੀਵਨ ਅਤੇ ਕੰਮਾਂ ‘ਤੇ ਆਧਾਰਿਤ ਇਕ ਛੋਟੀ ਫ਼ਿਲਮ ਦਿਖਾਈ ਗਈ। 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਵਿਚ ਪੋਸਟਰ ਬਣਾਉਣ ਦੀ ਗਤੀਵਿਧੀ ਵਿਚ ਹਿੱਸਾ ਲਿਆ, ਜਿਸ ਵਿਚ ਗਾਂਧੀ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਪਣੇ ਕਲਾਤਮਕ ਪ੍ਰਗਟਾਵੇ ਰਾਹੀਂ ਸੁੰਦਰਤਾ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਤੇ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਅੱਜ ਦੇ ਸਮੇਂ ਵਿਚ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਨੂੰ ਉਜਾਗਰ ਕੀਤਾ ਅਤੇ ਵਿਦਿਆਰਥੀਆਂ ਨੂੰ ਸੱਚਾਈ, ਅਹਿੰਸਾ, ਸਾਦਗੀ ਅਤੇ ਦਇਆ ਵਰਗੀਆਂ ਕਦਰਾਂ-ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸ਼ਾਮਿਲ ਕਰਨ ਲਈ ਉਤਸ਼ਾਹਿਤ ਕੀਤਾ।