03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ।

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਕੀਰਤਨ ਸਮਾਗਮ ‘ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ,,ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਸ... ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 3 ਕਾਬੂ
Ad Position 24