ਸ਼੍ਰੋਮਣੀ ਅਕਾਲੀ ਦਲ ( ਬ ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ ( ਬ ) ਦੀ ਹੋਈ ਅਹਿਮ ਮੀਟਿੰਗ
ਇਯਾਲੀ/ਥਰੀਕੇ, 2 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਅੱਜ ਹਲਕਾ ਗਿੱਲ ਦੇ ਫ਼ਿਰੋਜ਼ਪੁਰ ਮਾਰਗ ਇਯਾਲੀ ਚੌਕ ਸਥਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਭਵਿੱਖ ਵਿਚ ਹਲਕਾ ਗਿੱਲ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਯਾਲੀ/ਥਰੀਕੇ, 2 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਅੱਜ ਹਲਕਾ ਗਿੱਲ ਦੇ ਫ਼ਿਰੋਜ਼ਪੁਰ ਮਾਰਗ ਇਯਾਲੀ ਚੌਕ ਸਥਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਭਵਿੱਖ ਵਿਚ ਹਲਕਾ ਗਿੱਲ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰੈਲੀ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਜਥੇਬੰਦਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਹਾਜ਼ਰ ਆਗੂਆਂ ਨੇ ਹਲਕਾ ਗਿੱਲ ਵਿਚ ਯੂਥ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਸਬੰਧੀ ਆਪਣੇ ਆਪਣੇ ਸੁਝਾਅ ਦਿੱਤੇ। ਇਸ ਮੀਟਿੰਗ ਵਿਚ ਹਲਕਾ ਕੋਆਰਡੀਨੇਟਰ ਪ੍ਰਭਜੋਤ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ, ਯੂਥ ਵਿੰਗ, ਲੁਧਿਆਣਾ ਬਲਕਰਨ ਸਿੰਘ ਬਾਜਵਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਦਿਓਲ, ਪ੍ਰਧਾਨ, ਯੂਥ ਵਿੰਗ, ਹਲਕਾ ਗਿੱਲ ਹਰਸ਼ਵੀਰ ਗਰੇਵਾਲ ਝੰਮਟ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਪਿੰਦੀ, ਵਾਈਸ ਪ੍ਰਧਾਨ ਹਲਕਾ ਗਿੱਲ ਦਿਲਪ੍ਰੀਤ ਸਿੰਘ, ਸਰਕਲ ਪ੍ਰਧਾਨ ਕਰਨ ਭੁੰਬਲਾ, ਸਰਕਲ ਪ੍ਰਧਾਨ ਗੁਪਤਾ, ਰਣਜੀਤ ਸਿੰਘ ਰਾਜੂ ਸਿੱਧੂ, ਪ੍ਰਦੀਪ ਜੜਤੌਲੀ, ਸਿਮਰਨਜੀਤ ਸਿੰਘ ਸਿੰਮੀ ਗਿੱਲ, ਹਰਮਨ ਆਸੀਂ ਕਲਾਂ, ਜਸ਼ਨ ਲਲਤੋਂ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।