ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਕਾਂਗਰਸ ਵਲੋਂ ਸ਼ਰਧਾਂਜਲੀ
ਲੁਧਿਆਣਾ, 2 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 157ਵਾਂ ਜਨਮ ਦਿਵਸ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਲੁਧਿਆਣਾ, 2 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 157ਵਾਂ ਜਨਮ ਦਿਵਸ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਦੇਸ਼ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਆਜ਼ਾਦੀ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਗਰੇਜ਼ ਹਕੂਮਤ ਦੀਆਂ ਗੋਲੀਆਂ ਭਾਰਤ ਵਾਸੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਸਨ, ਉਸੇ ਤਰ੍ਹਾਂ ਅੱਜ ਨਸ਼ੇ ਦੀਆਂ ਗੋਲੀਆਂ ਅਤੇ ਨਸ਼ਿਆਂ ਦਾ ਜਾਲ ਬੇਕਸੂਰ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਨਿਗਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਲੋਕਾਂ ਦੀ ਇਕਜੁੱਟਤਾ ਦੇ ਬਲ ’ਤੇ ਦੇਸ਼ ਨੂੰ ਆਜ਼ਾਦੀ ਦੀ ਲੜਾਈ ਵਿਚ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਲਈ ਵੀ ਸਰਕਾਰ ਦੇ ਨਾਲ-ਨਾਲ ਸਮਾ ਜ ਦੇ ਹਰ ਵਰਗ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨਾ ਪਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਪਵਨ ਦੀਵਾਨ ਨੂੰ ਚਰਖਾ ਭੇਟ ਕਰਕੇ ਮਹਾਤਮਾ ਗਾਂਧੀ ਦੇ ਸਾਦਗੀ, ਸਵਦੇਸ਼ੀ ਅਤੇ ਆਤਮਨਿਰਭਰਤਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਬਲਾਕ ਪ੍ਰਧਾਨ ਰਵਿੰਦਰ ਸਾਹਨੀ, ਗੁਰਨਾਮ ਸਿੰਘ ਕਲੇਰ, ਰਾਕੇਸ਼ ਕੁਮਾਰ ਤਿਵਾੜੀ, ਕਿਰਪਾਲ ਸਿੰਘ ਸਾਹੜਾ, ਦੀਪਕ ਹੰਸ, ਬਲਜੀਤ ਸਿੰਘ ਅਹੂਜਾ, ਰਜੀਵ ਦਿਵਾਕਰ, ਕੇਵਲ ਪਾਹਵਾ, ਸੰਜੀਵ, ਸੰਜੇ ਕੁਮਾਰ, ਗੁਲਾਬ ਸਿੰਘ ਦੀਵਾਨ, ਵਿਕਰਮ ਚੌਹਾਨ, ਨਿਵੇਸ਼ ਵਾਸਨ, ਮਨੂ ਚੌਧਰੀ, ਸੰਦੀਪ ਅਰੋੜਾ, ਸੁਨੀਲ ਕੁਮਾਰ, ਹਰਭਗਤ ਗਰੇਵਾਲ, ਰਾਜੀਵ ਕਪੂਰ ਵੀ ਮੌਜੂਦ ਰਹੇ।