03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਗਾਂਧੀ ਜੈਅੰਤੀ ਮਨਾਈ

ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐਨ. ਐਸ.

Ad Position 21
No active advertisement
ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵਲੋਂ ਸਾਂਝੇ ਤੌਰ ‘ਤੇ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿਚ ਸਫ਼ਾਈ ਅਤੇ ਜ਼ਿੰਮੇਵਾਰ ਨਾਗਰਿਕਤਾ ਦੇ ਮੁੱਲਾਂ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਫ਼ਾਈ, ਅਨੁਸ਼ਾਸਨ ਤੇ ਨਾਗਰਿਕ ਜ਼ਿੰਮੇਵਾਰੀ ਦੇ ਸਿਧਾਂਤਾਂ ਦੀ ਪਾਲਨਾ ਕਰਨ ਦਾ ਪ੍ਰਣ ਲਿਆ। ਇਸ ਪ੍ਰਣ ਨੇ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਉਤਸ਼ਾਹਿਤ ਕੀਤਾ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਮੌਜੂਦਾ ਜੀਵਨ ਵਿਚ ਗਾਂਧੀਵਾਦੀ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅਪਣਾਉਣ ਅਤੇ ਆਪਣੇ ਰੋਜ਼ਾਨਾ ਵਿਹਾਰ ਰਾਹੀਂ ਇਨ੍ਹਾਂ ਨੂੰ ਅਮਲ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਦਸਤਾਰ ਸਜਾਓ ਮੁਕਾਬਲੇ 13 ਨੂੰ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਖ਼ਿਲਾਫ਼ ਕੀਤਾ ਜਾਗਰੂਕ
Ad Position 24